ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਆਏ ਦਿਨ ਭਿਆਨਕ ਧਮਾਕੇ ਦੀ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਜਲੰਧਰ ਦੇ ਰਾਮ ਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਫੈਕਟਰੀ ਚ ਧਮਾਕਾ ਹੋਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਚ ਹੈਂਡ ਟੂਲ ਦਾ ਕੰਮ ਕੀਤਾ ਜਾਂਦਾ ਸੀ।
ਇਸ ਫੈਕਟਰੀ ਚ ਏਅਰ ਕੰਪ੍ਰੈਸ਼ਰ ਦੇ ਕਾਰਨ ਇਹ ਭਿਆਨਕ ਧਮਾਕਾ ਹੋਇਆ। ਜਿਸ ਕਾਰਨ ਇਸ ਧਮਾਕੇ ਦੇ ਕਾਰਨ ਇਕ ਵਿਅਕਤੀ ਗੰਭੀਰ ਜਖਮੀ ਹੋ ਗਿਆ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


