ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਿਹਾਰ ਵਿੱਚ ਇਕ ਵੱਡਾ ਦਿਲ ਕਬਾਊ ਰੇਲ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੀਮਾਂਚਲ ਐਕਸਪ੍ਰੈੱਸ ਦੇ ਕਰੀਬ 9 ਡੱਬੇ ਪਟੜੀ ਤੋਂ ਉਤਰ ਗਏ ਜਿਸ ਕਾਰਨ ਮੌਕੇ ਤੇ ਹੀ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਰੇਲ ਸੀਮਾਂਚਲ ਐਕਸਪ੍ਰੈੱਸ ਵੈਸ਼ਾਲੀ ਚ ਜੋਗਬਨੀ ਤੋਂ ਆਨੰਦ ਵਿਹਾਰ ਨੂੰ ਆ ਰਹੀ ਸੀ ਕਿ ਅਚਾਨਕ ਹੀ ਰੇਲ ਦੇ 9 ਡੱਬੇ ਪਟੜੀ ਤੋਂ ਉਤਰ ਗਏ ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ
ਤੇ ਕਈ ਲੋਕ ਇਸ ਹਾਦਸੇ ਵਿੱਚ ਜਖਮੀ ਹੋ ਗਏ। ਫਿਲਹਾਲ ਘਟਨਾ ਵਾਲੀ ਸਥਾਨ ਤੇ ਰਾਹਤ ਬਚਾਅ ਦਾ ਕਾਰਜ ਜਾਰੀ ਹੈ।
ਖੈਰ ਇਸ ਹਾਦਸੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਚਲ ਪਾਇਆ ਹੈ। ਉੱਥੇ ਹੀ ਦੂਜੇ ਪਾਸੇ ਇਸ ਹਾਦਸੇ ਤੇ ਬਿਹਾਰ ਦੇ ਮੁੱਖਮੰਤਰੀ ਨਿਤਿਸ਼ ਕੁਮਾਰ ਨੇ ਹਾਦਸੇ ਦਾ ਦੁੱਖ ਜਤਾਇਆ ਹੈ। ਨਾਲ ਹੀ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਜਖਮੀਆਂ ਦਾ ਮੁਫਤ ਵਿੱਚ ਇਲਾਜ ਕੀਤਾ ਜਾਵੇਗਾ।




