ਮੋਗਾ : ਬਾਘਾ ਪੁਰਾਣਾ ਤੋਂ ਬਠਿੰਡਾ ਨੂੰ ਜਾਂਦੇ ਭਾਰਤ ਮਾਲਾ ਮੁੱਖ ਮਾਰਗ ਉੱਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਤੇਜ਼ ਰਫ਼ਤਾਰ ਕਾਰਨ ਇੱਕ ਸਕਾਰਪੀਓ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਨਾਲ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ।
ਹਾਦਸੇ ਵਿੱਚ ਕਈ ਲੋਕ ਗੰਭੀਰ ਜ਼ਖ਼ਮੀ
ਇਸ ਭਿਆਨਕ ਟੱਕਰ ਦੌਰਾਨ ਦੋਵਾਂ ਗੱਡੀਆਂ ਵਿੱਚ ਸਵਾਰ 6 ਲੋਕਾਂ ਸਮੇਤ ਇੱਕ ਨਿੱਕਾ ਜਿਹਾ ਮਾਸੂਮ ਬੱਚਾ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕ ਬਜ਼ੁਰਗ ਜੋੜਾ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ਉੱਤੇ ਪਹੁੰਚੀਆਂ ਐਂਬੂਲੈਂਸਾਂ ਰਾਹੀਂ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਬਠਿੰਡਾ ਅਤੇ ਮੋਗਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਮੁੱਢਲੀ ਜਾਂਚ ਵਿੱਚ ਇਸ ਹਾਦਸੇ ਦਾ ਮੁੱਖ ਕਾਰਨ ਗੱਡੀਆਂ ਦੀ ਤੇਜ਼ ਰਫ਼ਤਾਰ ਦੱਸਿਆ ਜਾ ਰਿਹਾ ਹੈ।
ਨੇੜੇ ਹੀ ਵਾਪਰਿਆ ਇੱਕ ਹੋਰ ਹਾਦਸਾ
ਇਸ ਦਰਦਨਾਕ ਹਾਦਸੇ ਦੀ ਦਹਿਸ਼ਤ ਅਜੇ ਖ਼ਤਮ ਵੀ ਨਹੀਂ ਸੀ ਹੋਈ ਕਿ ਇਸੇ ਨਜ਼ਦੀਕ ਇੱਕ ਹੋਰ ਸੜਕ ਹਾਦਸਾ ਵਾਪਰ ਗਿਆ। ਪਹਿਲੇ ਹਾਦਸੇ ਵਾਲੀ ਥਾਂ ਦੇ ਨੇੜੇ ਹੀ ਦੋ ਹੋਰ ਕਾਰਾਂ ਆਪਸ ਵਿੱਚ ਟਕਰਾ ਗਈਆਂ। ਇਸ ਦੂਜੇ ਹਾਦਸੇ ਦੌਰਾਨ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਹਾਲਾਂਕਿ ਖ਼ੁਸ਼ਕਿਸਮਤੀ ਰਹੀ ਕਿ ਇਸ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਬਠਿੰਡਾ ਵਿੱਚ ਵੱਡਾ ਹਾਦਸਾ: ਸ਼ਰਾਬੀ ਕਾਰ ਚਾਲਕ ਨੇ ਮਚਾਇਆ ਕਹਿਰ, 12 ਸਾਲਾ ਬੱਚੇ ਦੀ ਮੌਤ ਤੇ 3 ਜ਼ਖ਼ਮੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



