ਮਾਛੀਵਾੜਾ ਨੇੜੇ ਭਿਆਨਕ ਹਾਦਸਾ: ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ ‘ਚ ਨੌਜਵਾਨ ਦੀ ਗਰਦਨ ਧੜ ਤੋਂ ਅਲੱਗ, ਮੌਕੇ ‘ਤੇ ਹੋਈ ਦਰਦਨਾਕ ਮੌਤ

ਮਾਛੀਵਾੜਾ : ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਲੱਖੋਵਾਲ ਖੁਰਦ ਅਤੇ ਲੱਖੋਵਾਲ ਕਲਾਂ ਦੇ ਵਿਚਕਾਰ ਅੱਜ ਰਾਤ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ…

ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਲੱਖੋਵਾਲ ਖੁਰਦ ਅਤੇ ਲੱਖੋਵਾਲ ਕਲਾਂ ਦੇ ਵਿਚਕਾਰ ਅੱਜ ਰਾਤ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ।

ਮਾਛੀਵਾੜਾ : ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਲੱਖੋਵਾਲ ਖੁਰਦ ਅਤੇ ਲੱਖੋਵਾਲ ਕਲਾਂ ਦੇ ਵਿਚਕਾਰ ਅੱਜ ਰਾਤ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ 22 ਸਾਲਾ ਨੌਜਵਾਨ ਦੀ ਕੰਬਾਈਨ ਨਾਲ ਟੱਕਰ ਹੋਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਗਰਦਨ ਧੜ ਤੋਂ ਵੱਖ ਹੋ ਗਈ, ਜਿਸ ਨੂੰ ਦੇਖ ਕੇ ਹਰ ਕਿਸੇ ਦੀ ਰੂਹ ਕੰਬ ਗਈ।

ਦੋਸਤ ਨੂੰ ਮਿਲ ਕੇ ਵਾਪਸ ਘਰ ਪਰਤ ਰਿਹਾ ਸੀ ਪਰਮਿੰਦਰ

ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ (22) ਵਾਸੀ ਸਮਰਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਅੱਜ ਰਾਤ ਕਰੀਬ 8 ਵਜੇ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਜ਼ੁਲਫਗੜ੍ਹ ਤੋਂ ਆਪਣੇ ਦੋਸਤ ਨੂੰ ਮਿਲ ਕੇ ਵਾਪਸ ਸਮਰਾਲਾ ਜਾ ਰਿਹਾ ਸੀ। ਜਦੋਂ ਉਹ ਲੱਖੋਵਾਲ ਖੁਰਦ ਅਤੇ ਕਲਾਂ ਦੇ ਵਿਚਕਾਰ ਪੁਲੀ ਨੇੜੇ ਪਹੁੰਚਿਆ, ਤਾਂ ਸਾਹਮਣੇ ਤੋਂ ਆ ਰਹੀ ਇੱਕ ਕੰਬਾਈਨ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ। ਮੋਟਰਸਾਈਕਲ ਕੰਬਾਈਨ ਦੇ ਹੇਠਾਂ ਵੜ ਜਾਣ ਕਾਰਨ ਇਹ ਭਿਆਨਕ ਭਾਣਾ ਵਾਪਰ ਗਿਆ।

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਰਮਿੰਦਰ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਇੱਕ ਫਾਇਨਾਂਸ ਕੰਪਨੀ ਵਿੱਚ ਨੌਕਰੀ ਕਰਦਾ ਸੀ। ਬੇਹੱਦ ਦੁਖਦਾਈ ਗੱਲ ਇਹ ਹੈ ਕਿ ਪਰਮਿੰਦਰ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਹ ਮਿਹਨਤ ਕਰਕੇ ਆਪਣਾ ਗੁਜ਼ਾਰਾ ਕਰ ਰਿਹਾ ਸੀ, ਪਰ ਅੱਜ ਇਸ ਸੜਕ ਹਾਦਸੇ ਨੇ ਉਸ ਦੀ ਜ਼ਿੰਦਗੀ ਦਾ ਦੀਵਾ ਬੁਝਾ ਦਿੱਤਾ।

ਪੁਲਿਸ ਵੱਲੋਂ ਕੰਬਾਈਨ ਕਬਜ਼ੇ ‘ਚ, ਕਾਨੂੰਨੀ ਕਾਰਵਾਈ ਜਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਸਹਾਇਕ ਥਾਣੇਦਾਰ ਪੁਰਸ਼ੋਤਮ ਲਾਲ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕੰਬਾਈਨ ਨੂੰ ਜ਼ਬਤ ਕਰ ਲਿਆ ਹੈ। ਜਾਂਚ ਅਧਿਕਾਰੀ ਪੁਰਸ਼ੋਤਮ ਲਾਲ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸਵੇਰੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Thane Horrific Accident: महाराष्ट्र के ठाणे में भीषण सड़क हादसा, आठ पुरुषों और तीन महिलाओं की मौत, जानिए कैसे हुआ हादसा?
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *