Horrific incident in Batala: ਪਤੀ ਨੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ

ਬਟਾਲਾ : ਹਲਕਾ ਫਤਿਹਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਕਾਦੀਆਂ ਰਾਜਪੂਤਾਂ ਵਿੱਚ ਅੱਜ ਸ਼ਾਮ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਘਰੇਲੂ ਕਲੇਸ਼ ਦੇ ਚੱਲਦਿਆਂ ਇੱਕ…

ਹਲਕਾ ਫਤਿਹਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਕਾਦੀਆਂ ਰਾਜਪੂਤਾਂ ਵਿੱਚ ਅੱਜ ਸ਼ਾਮ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਘਰੇਲੂ ਕਲੇਸ਼ ਦੇ ਚੱਲਦਿਆਂ

ਬਟਾਲਾ : ਹਲਕਾ ਫਤਿਹਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਕਾਦੀਆਂ ਰਾਜਪੂਤਾਂ ਵਿੱਚ ਅੱਜ ਸ਼ਾਮ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਘਰੇਲੂ ਕਲੇਸ਼ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰਨ ਉਪਰੰਤ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਰਿੰਦਰ ਸਿੰਘ ਤੇ ਉਸ ਦੀ ਪਤਨੀ ਪਰਮਸਲੀਨ ਕੌਰ ਵਜੋਂ ਹੋਈ ਹੈ। ਇਸ ਵਾਰਦਾਤ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਘਰੇਲੂ ਕਲੇਸ਼ ਬਣਿਆ ਮੌਤ ਦਾ ਕਾਰਨ

ਜਾਣਕਾਰੀ ਅਨੁਸਾਰ ਬਰਿੰਦਰ ਸਿੰਘ ਦਾ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਾ ਸੀ, ਜਿਸ ਤੋਂ ਬਾਅਦ ਉਸ ਨੇ ਪਰਮਸਲੀਨ ਕੌਰ ਨਾਲ ਦੂਜਾ ਵਿਆਹ ਕਰਵਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਪਤੀ-ਪਤਨੀ ਵਿਚਕਾਰ ਤਕਰਾਰ ਚੱਲ ਰਹੀ ਸੀ। ਅੱਜ ਸ਼ਾਮ ਜਦੋਂ ਦੋਵੇਂ ਘਰ ਵਿੱਚ ਇਕੱਲੇ ਸਨ, ਤਾਂ ਕਿਸੇ ਗੱਲ ਨੂੰ ਲੈ ਕੇ ਹੋਈ ਮਾਮੂਲੀ ਬਹਿਸ ਇੰਨੀ ਵਧ ਗਈ ਕਿ ਗੁੱਸੇ ਵਿੱਚ ਆ ਕੇ ਬਰਿੰਦਰ ਸਿੰਘ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਪਹਿਲਾਂ ਆਪਣੀ ਪਤਨੀ ਦੀ ਛਾਤੀ ਅਤੇ ਲੱਤ ਵਿੱਚ ਗੋਲੀਆਂ ਮਾਰੀਆਂ ਅਤੇ ਫਿਰ ਆਪਣੀ ਜੀਵਨ ਲੀਲਾ ਵੀ ਖਤਮ ਕਰ ਲਈ।

ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਅਤੇ ਥਾਣਾ ਅਲੀਵਾਲ ਦੇ ਐੱਸ.ਐੱਚ.ਓ. ਲੱਖਵਿੰਦਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਕਾਨੂੰਨੀ ਕਾਰਵਾਈ ਜਾਰੀ

ਡੀ.ਐੱਸ.ਪੀ. ਲਲਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਲਾਇਸੰਸੀ ਹਥਿਆਰ ਵੀ ਜ਼ਬਤ ਕਰ ਲਿਆ ਗਿਆ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦੀ ਪੁਖ਼ਤਾ ਜਾਣਕਾਰੀ ਮਿਲ ਸਕੇ। ਇਸ ਦਰਦਨਾਕ ਘਟਨਾ ਕਾਰਨ ਪਿੰਡ ਵਿੱਚ ਮਾਤਮ ਪਸਰਿਆ ਹੋਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
IIT ਰੋਪੜ ‘ਚ ਪੀਐਚਡੀ ਵਿਦਿਆਰਥਣ ਨਾਲ ਹਿੰਸਾ: ਮਹਿਲਾ ਕਮਿਸ਼ਨ ਸਖ਼ਤ, ਪ੍ਰੋਫੈਸਰ ਖ਼ਿਲਾਫ਼ ਲਿਆ ‘ਸੋ-ਮੋਟੋ’ ਨੋਟਿਸ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *