Kapurthala Suicide : ਸਕੂਲ ਦੇ ਸੁਰੱਖਿਆ ਗਾਰਡ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਕਪੂਰਥਲਾ : ਕਪੂਰਥਲਾ ਦੇ ਗਰੋਵਰ ਇਨਕਲੇਵ ਇਲਾਕੇ ਵਿੱਚ ਇੱਕ 28 ਸਾਲਾ ਨੌਜਵਾਨ ਵੱਲੋਂ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ…

ਕਪੂਰਥਲਾ ਦੇ ਗਰੋਵਰ ਇਨਕਲੇਵ ਇਲਾਕੇ ਵਿੱਚ ਇੱਕ 28 ਸਾਲਾ ਨੌਜਵਾਨ ਵੱਲੋਂ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।

ਕਪੂਰਥਲਾ : ਕਪੂਰਥਲਾ ਦੇ ਗਰੋਵਰ ਇਨਕਲੇਵ ਇਲਾਕੇ ਵਿੱਚ ਇੱਕ 28 ਸਾਲਾ ਨੌਜਵਾਨ ਵੱਲੋਂ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਚਿਨ ਪੁੱਤਰ ਗੁਰਮੀਤ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਨਿੱਜੀ ਸਕੂਲ ਵਿੱਚ ਬਤੌਰ ਸੁਰੱਖਿਆ ਗਾਰਡ ਤਾਇਨਾਤ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ੂਨ ਨਾਲ ਲੱਥਪੱਥ ਮਿਲੀ ਲਾਸ਼, ਕਮਰਾ ਅੰਦਰੋਂ ਸੀ ਬੰਦ

ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਮੰਗਲਵਾਰ ਸਵੇਰੇ ਜਦੋਂ ਸਚਿਨ ਡਿਊਟੀ ‘ਤੇ ਜਾਣ ਲਈ ਕਮਰੇ ਵਿੱਚੋਂ ਬਾਹਰ ਨਾ ਆਇਆ, ਤਾਂ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ। ਅੰਦਰੋਂ ਕੋਈ ਜਵਾਬ ਨਾ ਮਿਲਣ ‘ਤੇ ਜਦੋਂ ਗੁਆਂਢੀਆਂ ਦੀ ਮਦਦ ਨਾਲ ਦਰਵਾਜ਼ਾ ਤੋੜਿਆ ਗਿਆ, ਤਾਂ ਅੰਦਰ ਦਾ ਮੰਜ਼ਰ ਭਿਆਨਕ ਸੀ। ਸਚਿਨ ਦੀ ਲਾਸ਼ ਬੈੱਡ ‘ਤੇ ਖ਼ੂਨ ਨਾਲ ਲੱਥਪੱਥ ਪਈ ਸੀ ਅਤੇ ਉਸ ਦੇ ਮੱਥੇ ‘ਤੇ ਗੋਲੀ ਲੱਗੀ ਹੋਈ ਸੀ। ਲਾਸ਼ ਦੇ ਕੋਲ ਹੀ ਇੱਕ ਦੇਸੀ ਕੱਟਾ ਪਿਆ ਮਿਲਿਆ।

ਮੋਬਾਈਲ ਫ਼ੋਨ ਟੁੱਟਿਆ, ਪੁਲਿਸ ਨੂੰ ਮੌਤ ਦੇ ਕਾਰਨਾਂ ਦੀ ਤਲਾਸ਼

ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਦੇਸੀ ਕੱਟਾ ਅਤੇ ਮ੍ਰਿਤਕ ਦਾ ਮੋਬਾਈਲ ਫ਼ੋਨ ਕਬਜ਼ੇ ਵਿੱਚ ਲੈ ਲਿਆ ਹੈ। ਹਾਲਾਂਕਿ, ਮੋਬਾਈਲ ਦੀ ਸਕ੍ਰੀਨ ਪੂਰੀ ਤਰ੍ਹਾਂ ਟੁੱਟੀ ਹੋਈ ਹੈ, ਜਿਸ ਕਾਰਨ ਪੁਲਿਸ ਨੂੰ ਮਰਨ ਤੋਂ ਪਹਿਲਾਂ ਦੀਆਂ ਕਾਲਾਂ ਜਾਂ ਸੰਦੇਸ਼ਾਂ ਦੀ ਜਾਣਕਾਰੀ ਨਹੀਂ ਮਿਲ ਸਕੀ। ਮੋਬਾਈਲ ਫ਼ੋਨ ਨੂੰ ਠੀਕ ਕਰਵਾਉਣ ਤੋਂ ਬਾਅਦ ਹੀ ਇਹ ਪਤਾ ਲੱਗ ਸਕੇਗਾ ਕਿ ਨੌਜਵਾਨ ਨੇ ਅਜਿਹਾ ਖ਼ੌਫ਼ਨਾਕ ਕਦਮ ਕਿਉਂ ਚੁੱਕਿਆ।

ਨਾਜਾਇਜ਼ ਹਥਿਆਰ ਨੂੰ ਲੈ ਕੇ ਜਾਂਚ ਜਾਰੀ

ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਨਾਜਾਇਜ਼ ਹਥਿਆਰ ਦੇ ਸਬੰਧ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਇਸ ਗੱਲ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਮ੍ਰਿਤਕ ਕੋਲ ਇਹ ਦੇਸੀ ਕੱਟਾ ਕਿੱਥੋਂ ਆਇਆ ਅਤੇ ਉਸ ਨੂੰ ਇਹ ਹਥਿਆਰ ਕਿਸ ਨੇ ਮੁਹੱਈਆ ਕਰਵਾਇਆ ਸੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

‘Splitsvilla 7’ fame Mayank Pawar ਦਾ ਹੋਇਆ ਦੇਹਾਂਤ, 7 ਵਾਰ ਦੇ ਮਿਸਟਰ ਇੰਡੀਆ ਰਹੇ ਪਵਾਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *