Horrific road accident in Gurdaspur: ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿੱਚ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ

ਗੁਰਦਾਸਪੁਰ : ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਜਾਜਨ ਤੋਂ ਇੱਕ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਅਤੇ ਕਾਰ ਵਿਚਕਾਰ…

ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਜਾਜਨ ਤੋਂ ਇੱਕ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਅਤੇ

ਗੁਰਦਾਸਪੁਰ : ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਜਾਜਨ ਤੋਂ ਇੱਕ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਸੈਰ ਕਰ ਰਹੇ ਦੋ ਨੌਜਵਾਨਾਂ ਸਮੇਤ ਮੋਟਰਸਾਈਕਲ ਚਾਲਕ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਹੀਕਲ ਬੁਰੀ ਤਰ੍ਹਾਂ ਨੁਕਸਾਨੇ ਗਏ।

ਕਿਵੇਂ ਵਾਪਰਿਆ ਹਾਦਸਾ?

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਚਾਲਕ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨ ਵਿਖੇ ਮੱਥਾ ਟੇਕ ਕੇ ਆਪਣੇ ਪਿੰਡ ਖੈਹਰਾ ਸੁਲਤਾਨ ਵਾਪਸ ਜਾ ਰਹੇ ਸਨ। ਜਦੋਂ ਉਹ ਪਿੰਡ ਸ਼ਾਹਪੁਰ ਜਾਜਨ ਦੇ ਨੇੜੇ ਪਹੁੰਚੇ ਤਾਂ ਪਿੰਡ ਉਦੋਵਾਲੀ ਕਲਾ ਵੱਲੋਂ ਇੱਕ ਮੋਟਰਸਾਈਕਲ ਤੇਜ਼ੀ ਨਾਲ ਆ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਨੇ ਪਹਿਲਾਂ ਸੜਕ ‘ਤੇ ਸੈਰ ਕਰ ਰਹੇ ਨੌਜਵਾਨਾਂ ਨੂੰ ਆਪਣੀ ਚਪੇਟ ਵਿੱਚ ਲਿਆ ਅਤੇ ਫਿਰ ਬੇਕਾਬੂ ਹੋ ਕੇ ਸਿੱਧਾ ਉਨ੍ਹਾਂ ਦੀ ਕਾਰ ਨਾਲ ਜਾ ਟਕਰਾਇਆ। ਇਸ ਟੱਕਰ ਨਾਲ ਦੋਹਾਂ ਵਹੀਕਲਾਂ ਦੇ ਪਰਖੱਚੇ ਉੱਡ ਗਏ।

ਜ਼ਖ਼ਮੀਆਂ ਦੀ ਪਛਾਣ ਅਤੇ ਹਾਲਤ

ਹਾਦਸੇ ਦੌਰਾਨ ਜ਼ਖ਼ਮੀ ਹੋਏ ਨੌਜਵਾਨਾਂ ਦੀ ਪਛਾਣ ਗੁਰਜੀਤ ਸਿੰਘ, ਪ੍ਰਦੀਪ ਸਿੰਘ ਅਤੇ ਸੁੱਖਾ ਪੁੱਤਰ ਪੱਪੂ, ਤਿੰਨੋਂ ਵਾਸੀ ਪਿੰਡ ਸ਼ਾਹਪੁਰ ਜਾਜਨ ਵਜੋਂ ਹੋਈ ਹੈ। ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੀ ਹਾਲਤ ਨੂੰ ਦੇਖਦਿਆਂ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਆਪਣੀ ਗੱਡੀ ਵਿੱਚ ਪਾ ਕੇ ਇਲਾਜ ਲਈ ਲੈ ਗਏ। ਇਸ ਹਾਦਸੇ ਵਿੱਚ ਸੈਰ ਕਰ ਰਹੇ ਨੌਜਵਾਨਾਂ ਦੇ ਦੰਦ ਟੁੱਟ ਗਏ ਹਨ, ਜਦਕਿ ਕਾਰ ਵਿੱਚ ਸਵਾਰ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਵੀ ਕਾਫੀ ਸੱਟਾਂ ਲੱਗੀਆਂ ਹਨ।

ਪੁਲਿਸ ਪ੍ਰਸ਼ਾਸਨ ਦੀ ਕਾਰਵਾਈ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਨੇ ਦੋਵਾਂ ਨੁਕਸਾਨੇ ਗਏ ਵਹੀਕਲਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Jagraon firing : ਐੱਨ.ਆਰ.ਆਈ. ਦੀ ਕੋਠੀ ‘ਤੇ ਹੋਈ ਫਾਇਰਿੰਗ, ਇਲਾਕੇ ਵਿੱਚ ਫੈਲੀ ਦਹਿਸ਼ਤ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *