ਸਮਰਾਲਾ-ਖੰਨਾ ਰੋਡ ‘ਤੇ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਗੱਡੀ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਦਰੜਿਆ, 17 ਸਾਲਾ ਨੌਜਵਾਨ ਦੀ ਮੌਤ

ਸਮਰਾਲਾ : ਸਮਰਾਲਾ-ਖੰਨਾ ਰੋਡ ਤੋਂ ਇੱਕ ਬੇਹੱਦ ਦੁਖਦਾਈ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਸਕਰੈਪ ਨਾਲ ਭਰੀ ਗੱਡੀ ਨੇ ਦੋ…

Horrific road accident

ਸਮਰਾਲਾ : ਸਮਰਾਲਾ-ਖੰਨਾ ਰੋਡ ਤੋਂ ਇੱਕ ਬੇਹੱਦ ਦੁਖਦਾਈ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਸਕਰੈਪ ਨਾਲ ਭਰੀ ਗੱਡੀ ਨੇ ਦੋ ਸਕੇ ਭਰਾਵਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਇੱਕ 17 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਜਦਕਿ ਉਸ ਦਾ ਦੂਜਾ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ, ਦੋਵੇਂ ਸਕੇ ਭਰਾ ਆਪਣੇ ਕਿਸੇ ਕੰਮ ਲਈ ਜਾ ਰਹੇ ਸਨ ਕਿ ਰਸਤੇ ਵਿੱਚ ਸਮਰਾਲਾ-ਖੰਨਾ ਰੋਡ ‘ਤੇ ਸਕਰੈਪ ਨਾਲ ਭਰੀ ਇੱਕ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ 17 ਸਾਲਾ ਹਰਸੇਵਕ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉੱਥੇ ਹੀ, ਉਸ ਦਾ ਦੂਜਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਹਾਦਸੇ ਤੋਂ ਬਾਅਦ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਪੁਲਿਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਦੇਖਣ ਨੂੰ ਮਿਲਿਆ। ਪਰਿਵਾਰ ਦਾ ਦੋਸ਼ ਸੀ ਕਿ ਪੁਲਿਸ ਵੱਲੋਂ ਦੋਸ਼ੀ ਡਰਾਈਵਰ ਅਤੇ ਗੱਡੀ ਮਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਅਸੰਤੁਸ਼ਟ ਹੋ ਕੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਬਰਧਾਲਾ ਚੌਕੀ ਅੱਗੇ ਧਰਨਾ ਲਗਾ ਦਿੱਤਾ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ।

ਧਰਨੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਿੱਚ ਭਾਜੜਾਂ ਪੈ ਗਈਆਂ। ਮੌਕੇ ‘ਤੇ ਪਹੁੰਚੇ ਡੀਐਸਪੀ ਗੱਬਰ ਸਿੰਘ ਨੇ ਗੁੱਸੇ ਵਿੱਚ ਬੈਠੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ। ਪੁਲਿਸ ਵੱਲੋਂ ਤੁਰੰਤ ਬਣਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰਨ ਦਾ ਭਰੋਸਾ ਮਿਲਣ ਉਪਰੰਤ ਪਰਿਵਾਰ ਅਤੇ ਲੋਕਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਅੰਮ੍ਰਿਤਸਰ ਵਿੱਚ ਫਿਰ ਚੱਲੀਆਂ ਗੋਲੀਆਂ, ਮਾਮੂਲੀ ਬਹਿਸ ਤੋਂ ਬਾਅਦ ਦੁਕਾਨਦਾਰ ਦੇ ਪੁੱਤਰ ਨੂੰ ਮਾਰੀ ਗੋਲੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *