Shocking incident in Amritsar: ਏ.ਐੱਸ.ਆਈ. ਨੂੰ ਮਾਰੀ ਗਈ ਗੋਲੀ, ਗੰਭੀਰ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਪਹੁੰਚੇ ਥਾਣੇ ਅੰਮ੍ਰਿਤਸਰ :

ਅੰਮ੍ਰਿਤਸਰ : ਅੰਮ੍ਰਿਤਸਰ ਦੇ ਅਧੀਨ ਆਉਂਦੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਇੱਕ ਵੱਡਾ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ…

ਅੰਮ੍ਰਿਤਸਰ : ਅੰਮ੍ਰਿਤਸਰ ਦੇ ਅਧੀਨ ਆਉਂਦੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਇੱਕ ਵੱਡਾ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਲਾਈਨ ਵਿੱਚ ਆਪਣੀ ਡਿਊਟੀ ਖਤਮ ਕਰਕੇ ਘਰ ਪਰਤ ਰਹੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਉੱਤੇ ਅਣਪਛਾਤੇ ਵਿਅਕਤੀ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਜਸਵੰਤ ਸਿੰਘ ਆਪਣੀ ਡਿਊਟੀ ਪੂਰੀ ਕਰਨ ਉਪਰੰਤ ਮੋਟਰਸਾਈਕਲ ਰਾਹੀਂ ਅਜਨਾਲਾ ਵੱਲ ਜਾ ਰਹੇ ਸਨ। ਜਦੋਂ ਉਹ ਥਾਣਾ ਰਾਜਾਸਾਂਸੀ ਦੇ ਖੇਤਰ ਵਿੱਚ ਪੈਂਦੇ ਭੱਲਾ ਪਿੰਡ ਕੋਲ ਪਹੁੰਚੇ, ਤਾਂ ਰਸਤੇ ਵਿੱਚ ਘਾਤ ਲਾ ਕੇ ਬੈਠੇ ਇੱਕ ਅਣਪਛਾਤੇ ਹਮਲਾਵਰ ਨੇ ਉਨ੍ਹਾਂ ਉੱਤੇ ਗੋਲੀ ਚਲਾ ਦਿੱਤੀ। ਇਹ ਗੋਲੀ ਸਿੱਧੀ ਏ.ਐੱਸ.ਆਈ. ਜਸਵੰਤ ਸਿੰਘ ਦੇ ਸਿਰ ਵਿੱਚ ਜਾ ਵੱਜੀ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਇਸ ਘਟਨਾ ਦਾ ਸਭ ਤੋਂ ਹੈਰਾਨ ਕਰਨ ਵਾਲਾ ਪਹਿਲੂ ਇਹ ਰਿਹਾ ਕਿ ਸਿਰ ਵਿੱਚ ਗੋਲੀ ਲੱਗਣ ਅਤੇ ਭਾਰੀ ਖੂਨ ਵਗਣ ਦੇ ਬਾਵਜੂਦ ਏ.ਐੱਸ.ਆਈ. ਜਸਵੰਤ ਸਿੰਘ ਨੇ ਹੌਸਲਾ ਨਹੀਂ ਹਾਰਿਆ। ਉਨ੍ਹਾਂ ਨੇ ਆਪਣੀ ਜਾਨ ਬਚਾਉਣ ਲਈ ਅਤਿ-ਨਾਜ਼ੁਕ ਹਾਲਤ ਵਿੱਚ ਵੀ ਖੁਦ ਆਪਣਾ ਮੋਟਰਸਾਈਕਲ ਚਲਾਇਆ ਅਤੇ ਸਿੱਧੇ ਥਾਣਾ ਅਜਨਾਲਾ ਜਾ ਪਹੁੰਚੇ। ਥਾਣੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਜਦੋਂ ਉਨ੍ਹਾਂ ਦੀ ਖ਼ੂਨ ਨਾਲ ਲਥਪਥ ਹਾਲਤ ਦੇਖੀ, ਤਾਂ ਉਨ੍ਹਾਂ ਬਿਨਾਂ ਕੋਈ ਦੇਰੀ ਕੀਤੇ ਤੁਰੰਤ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ਉੱਤੇ ਹਰਕਤ ਵਿੱਚ ਆ ਗਈ। ਇੰਸਪੈਕਟਰ ਗੁਰਪ੍ਰੀਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਆਸਪਾਸ ਦੇ ਇਲਾਕਿਆਂ ਦੀ ਸੀ.ਸੀ.ਟੀ.ਵੀ. ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਫਰਾਰ ਹਮਲਾਵਰ ਦੀ ਪਛਾਣ ਕਰਕੇ ਉਸ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ। ਡਾਕਟਰਾਂ ਮੁਤਾਬਕ ਸਮੇਂ ਸਿਰ ਹਸਪਤਾਲ ਪਹੁੰਚਣ ਕਾਰਨ ਜ਼ਖਮੀ ਪੁਲਿਸ ਮੁਲਾਜ਼ਮ ਦੀ ਹਾਲਤ ਫਿਲਹਾਲ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਰੂਪਨਗਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿਮ ਤਹਿਤ ਕਾਸੋ (CASO) ਆਪਰੇਸ਼ਨ ਜਾਰੀ, ਪੁਲਿਸ ਨੇ ਖੰਘਾਲੇ ਸੰਵੇਦਨਸ਼ੀਲ ਇਲਾਕੇ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *