ਪਟਿਆਲਾ ‘ਚ ਦਿਨ-ਦਿਹਾੜੇ ਖੌਫ਼ਨਾਕ ਵਾਰਦਾਤ: ਫਿਰੌਤੀ ਨਾ ਦੇਣ ‘ਤੇ ਪ੍ਰੋਪਰਟੀ ਡੀਲਰਾਂ ਦੀ ਕਾਰ ‘ਤੇ ਧੜਾਧੜ ਫਾਈਰਿੰਗ, ਲੱਤ ‘ਚ ਲੱਗੀ ਗੋਲੀ

ਪਟਿਆਲਾ : ਪਟਿਆਲਾ ਦੇ ਕੋਹਲੀ ਟਰਾਂਸਪੋਰਟ ਨੇੜੇ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਕਾਰ ਨੂੰ ਨਿਸ਼ਾਨਾ…

ਪਟਿਆਲਾ : ਪਟਿਆਲਾ ਦੇ ਕੋਹਲੀ ਟਰਾਂਸਪੋਰਟ ਨੇੜੇ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਖ਼ੌਫ਼ਨਾਕ ਵਾਰਦਾਤ ਦੌਰਾਨ ਕਾਰ ਵਿੱਚ ਬੈਠੇ ਰਾਜਾ ਗੁਣਬੀਰ ਨਾਮਕ ਪ੍ਰੋਪਰਟੀ ਡੀਲਰ ਦੇ ਪੈਰ ਵਿੱਚ ਗੋਲੀ ਜਾ ਵੱਜੀ। ਘਟਨਾ ਤੋਂ ਬਾਅਦ ਮੌਕੇ ‘ਤੇ ਸੜਕ ‘ਤੇ ਖਾਲੀ ਖੋਲ ਖਿਲਰੇ ਹੋਏ ਦੇਖੇ ਗਏ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।   

ਜ਼ਖ਼ਮੀ ਨੌਜਵਾਨ ਅਤੇ ਉਸਦੇ ਦੋਸਤ ਪ੍ਰੋਪਰਟੀ ਡੀਲਿੰਗ ਦਾ ਕਾਰੋਬਾਰ ਕਰਦੇ ਹਨ। ਪੀੜਤ ਨੇ ਦੱਸਿਆ ਕਿ ਉਹ ਆਪਣੇ ਤਿੰਨ ਸਾਥੀਆਂ ਨਾਲ ਕਾਰ ਵਿੱਚ ਸਵਾਰ ਹੋ ਕੇ ਆਪਣੇ ਦਫ਼ਤਰ ਤੋਂ ਵਾਪਸ ਆ ਰਹੇ ਸਨ। ਪੀੜਤ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਫਿਰੌਤੀ ਲਈ ਲਗਾਤਾਰ ਧਮਕੀ ਭਰੇ ਫੋਨ ਆ ਰਹੇ ਸਨ। ਉਸ ਨੇ ਦੋਸ਼ ਲਾਇਆ ਕਿ ਕੁਝ ਲੋਕਾਂ ਵੱਲੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਮੰਗ ਪੂਰੀ ਨਾ ਹੋਣ ‘ਤੇ ਇਸ ਜਾਨਲੇਵਾ ਹਮਲੇ ਨੂੰ ਅੰਜਾਮ ਦਿੱਤਾ ਗਿਆ ਹੈ।  ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸੜਕ ਤੋਂ ਗੋਲੀਆਂ ਦੇ ਖੋਲ ਕਬਜ਼ੇ ਵਿੱਚ ਲੈਣੇ ਸ਼ੁਰੂ ਕਰ ਦਿੱਤੇ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਨਾ ਕੋਤਵਾਲੀ ਦੇ ਐਸ.ਐਚ.ਓ. ਆਪਣੀ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ‘ਤੇ ਪਹੁੰਚ ਗਏ। ਪੁਲਿਸ ਟੀਮਾਂ ਵੱਲੋਂ ਮੌਕੇ ਤੋਂ ਸਾਰੇ ਸਬੂਤ ਇਕੱਤਰ ਕੀਤੇ ਜਾ ਰਹੇ ਹਨ ਅਤੇ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਖੰਘਾਲਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਹਮਲੇ ਦੇ ਅਸਲ ਕਾਰਨਾਂ ਅਤੇ ਦੋਸ਼ੀਆਂ ਦੀ ਪੂਰੀ ਭੂਮਿਕਾ ਬਾਰੇ ਅਧਿਕਾਰਤ ਤੌਰ ‘ਤੇ ਕੁਝ ਕਿਹਾ ਜਾ ਸਕੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Kurukshetra में दीदार नगर में सरस्वती नदी में दिखा मगरमच्छ, बच्चों की सुरक्षा पर चिंता, रेस्क्यू की मांग

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *