ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਵਾਸੀਆਂ ਨੂੰ ਦੀਵਾਲੀ ਮੌਕੇ ਵੱਡਾ ਤੋਹਫਾ ਦਿੰਦਿਆਂ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਹੁਕਮ ਤੁਰੰਤ ਲਾਗੂ ਕਰਨ ਦੇ ਵੀ ਹੁਕਮ ਦਿੱਤੇ ਹਨ।
Also Read: ਪੰਜਾਬ ‘ਚ ਬੇਰੁਜ਼ਗਾਰੀ ਮੁੱਦੇ ‘ਤੇ ਹਰਪਾਲ ਚੀਮਾ ਦਾ ਵੱਡਾ ਹਮਲਾ, ਘੇਰੀ ਕਾਂਗਰਸ ਸਰਕਾਰ
ਆਓ ਜਾਣਦੇ ਹਾਂ ਕਿੰਨੇ ਰੁਪਏ ਮਿਲੇਗੀ ਯੂਨਿਟ
ਪਹਿਲਾਂ ਹੁਣ
ਪਹਿਲੀਆਂ 100 ਯੂਨਿਟ 4.19 ਰੁਪਏ 1.19 ਰੁਪਏ
100 ਤੋਂ 300 ਯੂਨਿਟ 7.01 ਰੁਪਏ 4.01 ਰੁਪਏ
300 ਤੋਂ ਵਧੇਰੇ 8.76 ਰੁਪਏ 5.76 ਰੁਪਏ
Also Read: ਪੰਜਾਬ ਦੇ ਨਵੇਂ AG ਏਪੀਐੱਸ ਦਿਓਲ ਨੇ ਦਿੱਤਾ ਅਹੁਦੇ ਤੋਂ ਅਸਤੀਫਾ
ਪੰਜਾਬ ਮੁੱਖ ਮੰਤਰੀ ਵਲੋਂ ਕੀਤੇ ਇਸ ਐਲਾਨ ਤੋਂ ਬਾਅਦ ਪੰਜਾਬ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਦੇ ਨਾਲ ਹੀ ਪੰਜਾਬ ਮੁੱਖ ਮੰਤਰੀ ਨੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਦਾ ਡੀਏ 11 ਫੀਸਦੀ ਵਧਾਉਣ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਲਈ ਪੰਜਾਬ ਸਰਕਾਰ ਹਰ ਮਹੀਨੇ 440 ਕਰੋੜ ਰੁਪਏ ਵਧੇਰੇ ਖਰਚ ਕਰੇਗੀ।
Also Read: CM ਚੰਨੀ ਵਲੋਂ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਸਸਤੀ ਬਿਜਲੀ ਦਾ ਤੋਹਫਾ, ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਐਲਾਨ



