ਹਰਿਆਣਾ ਸਿਵਲ ਸੇਵਾਵਾਂ ਲਈ ਸਿੱਖ ਵਿਦਿਆਰਥੀਆਂ ਦੇ ਕਕਾਰਾਂ ਤੇ ਲਾਈ ਪਾਬੰਦੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹਰਿਆਣਾ ‘ਚ ਸਿਵਲ ਸੇਵਾਵਾਂ ਦੀ ਭਲਕੇ ਯਾਨੀ 31 ਮਾਰਚ ਨੂੰ ਪ੍ਰੀਖਿਆ ਹੋਣ ਵਾਲੀਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਹਰਿਆਣਾ ਸਿਵਲ ਸੇਵਾਵਾਂ ਦੀ ਪ੍ਰੀਖਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹਰਿਆਣਾ ‘ਚ ਸਿਵਲ ਸੇਵਾਵਾਂ ਦੀ ਭਲਕੇ ਯਾਨੀ 31 ਮਾਰਚ ਨੂੰ ਪ੍ਰੀਖਿਆ ਹੋਣ ਵਾਲੀਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਹਰਿਆਣਾ ਸਿਵਲ ਸੇਵਾਵਾਂ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਸਿੱਖੀ ਕਕਾਰਾਂ ਤੇ ਪਾਬੰਦੀ ਲਗਾ ਦਿੱਤੀ ਹੈ। ਉੱਥੇ ਹੀ ਇਸ ਮਾਮਲੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਨਾਲ ਹੀ ਉਹਨਾਂ ਨੇ ਕਾਨੂੰਨ ਦੀ ਸਖਤੀ ਦੇ ਨਾਲ ਨਿੰਦਾ ਵੀ ਕੀਤੀ।

Notice

ਇਸ ਤੋਂ ਇਲਾਵਾ ਉਹਨਾਂ ਦੇ ਇਹ ਵੀ ਕਹਿਣਾ ਹੈ ਕਿ ਸਿੱਖ ਵਿਦਿਆਰਥੀਆਂ ਤੇ ਲਾਈ ਗਈ ਇਸ ਤਰ੍ਹਾਂ ਦੀ ਰੋਕ ਉਹਨਾਂ ਦੇ ਸਿੱਖੀ ਸਿਧਾਤਾਂ ਦੇ ਖਿਲਾਫ ਹੈ। ਦੱਸਣਯੋਗ ਗੱਲ ਹੈ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਵਿਸਾਖੀ ਵਾਲੇ ਦਿਨ ਸਿੱਖਾਂ ਨੂੰ ਪੰਜਾਂ ਕਕਾਰਾਂ ਕਛਿਹਰਾ, ਕੜ੍ਹਾ, ਕ੍ਰਿਪਾਨ, ਕੰਘਾ ਤੇ ਕੇਸਾਂ ਦਾ ਧਾਰਨੀ ਹੋਣ ਲਈ ਪ੍ਰੇਰਿਆ ਗਿਆ ਸੀ ਜਿਸ ਤੋਂ ਸਿੱਖ ਕਦੇ ਵੀ ਵੱਖ ਨਹੀਂ ਹੋ ਸਕਦੇ ਹਨ। ਪਰ ਹਰਿਆਣਾ ਵੱਲੋਂ ਇਸ ਤਰ੍ਹਾ ਂਦੇ ਫਰਮਾਨ ਤੋਂ ਬਾਅਦ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *