ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਐੱਚਐੱਸ ਫੂਲਕਾ ਵੱਲੋਂ ਇਕ ਵਾਰ ਫਿਰ ਤੋਂ ਐੱਸਜੀਪੀਸੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਸੰਬੰਧੀ ਫੂਲਕਾ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖਿਆ ਹੈ।
ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਨੂੰ ਵਿਧਾਨਸਭਾ ਚ ਪਾਸ ਕਰਵਾਇਆ ਮਤਾ ਵੀ ਯਾਦ ਕਰਵਾਇਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਨਵੀਂ ਸਰਕਾਰ ਬਣਨ ਤੋਂ ਬਾਅਦ ਉਹ ਜਲਦ ਹੀ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚ ਕਰਨਗੇ।

