Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-June-2026

Hukamnama Sri Darbar Sahib: ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ…

Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-June-2026

Hukamnama Sri Darbar Sahib:

ਟੋਡੀ ਮਹਲਾ ੫ ॥

ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

ਪੰਜਾਬੀ ਵਿਆਖਿਆ

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ । ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

वर्ल्ड एल्डर एब्यूज़ अवेयरनेस डे पर पंजाब की भगवंत मान सरकार ने वरिष्ठ नागरिकों के लिए इन्क्लूसिव गवर्नेंस का मॉडल प्रस्तुत किया

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ

Leave a Reply

Your email address will not be published. Required fields are marked *