LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ; ਅੱਜ ਦਾ ਹੁਕਮਨਾਮਾ (5 ਜੁਲਾਈ 2024)

hukumnama 05 july 2024

ਧਨਾਸਰੀ ਮਹਲਾ 5 ॥
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥1॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥1॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥2॥17॥
ਸ਼ੁੱਕਰਵਾਰ, 22 ਹਾੜ (ਸੰਮਤ 556 ਨਾਨਕਸ਼ਾਹੀ) 5 ਜੁਲਾਈ, 2024   (ਅੰਗ: 675)

ਧਨਾਸਰੀ ਮਹਲਾ 5 ॥
ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।1।ਰਹਾਉ। ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।1। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।2।17।

In The Market