ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੀ ਭਾਰਤੀ ਕਲੋਨੀ ਦੀ ਗਲੀ ਨੰਬਰ 10 ਚ ਉਸ ਵੇਲੇ ਮਾਤਮ ਛਾ ਗਿਆ ਜਦੋ ਇਕ ਪਤੀ ਪਤਨੀ ਨੇ ਖੁਦ ਨੂੰ ਫਾਹਾ ਲਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਪਤੀ ਪਤਨੀ ਦੋਵੇ ਹੀ ਪਟਨਾ ਸ਼ਹਿਰ ਦੇ ਰਹਿਣ ਵਾਲੇ ਹਨ ਤੇ ਪਿਛਲੇ 15 ਸਾਲਾ ਤੋਂ ਉਹ ਆਪਣੇ ਪਰਿਵਾਰ ਦੇ ਨਾਲ ਲੁਧਿਆਣਾ ਵਿੱਚ ਰਹਿ ਰਹੇ ਸੀ। ਪਰ ਅਚਾਨਕ ਉਹਨਾਂ ਦੁਆਰਾ ਚੁੱਕੇ ਗਏ ਇਸ ਕਦਮ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਨਾਲ ਹੀ ਪਰਿਵਾਰ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ।
ਉੱਥੇ ਹੀ ਇਸ ਮਾਮਲੇ ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਸ ਬਾਰੇ ਸਵੇਰੇ ਪਤਾ ਚੱਲਿਆ ਜਦੋ ਦੋਹਾਂ ਨੇ ਆਪਣੇ ਕਮਰੇ ਦਾ ਦਰਵਾਜਾ ਨਹੀਂ ਖੋਲਿਆ ਸੀ। ਨਾਲ ਹੀ ਇਸ ਮਾਮਲੇ ਤੇ ਮ੍ਰਿਤਕ ਦੇ ਭਰਾ ਨੀਰਜ ਦਾ ਕਹਿਣਾ ਸੀ ਕਿ ਜਦੋ ਦੋਹਾਂ ਨੇ ਦਰਵਾਜਾ ਨਹੀਂ ਖੋਲਿਆ ਤਾਂ ਉਹਨਾਂ ਨੇ ਦਰਵਾਜੇ ਨੂੰ ਤੋੜ ਕੇ ਕਮਰੇ ਅੰਦਰ ਦਾਖਿਲ ਹੋਏ ਤਾਂ ਦੋਹਾਂ ਦੀ ਲਾਸ਼ਾਂ ਨੂੰ ਦੇਖ ਕੇ ਉਹਨਾਂ ਦੇ ਪੈਰਾਂ ਦੇ ਹੇਠਾਂ ਤੋ ਜਮੀਨ ਖਿਸਕ ਗਈ।
ਨਾਲ ਹੀ ਮ੍ਰਿਤਕ ਦੇ ਭਰਾ ਦਾ ਇਹ ਵੀ ਕਹਿਣਾ ਹੈ ਕਿ ਇਦੋਹਾਂ ਨੇ ਹਸਪਤਾਲ ਲੈ ਜਾਣ ਤੋਂ ਪਹਿਲਾ ਹੀ ਆਪਣਾ ਦਮ ਤੋੜ ਦਿੱਤਾ ਸੀ। ਉੱਧਰ ਹੀ ਇਸ ਮਾਮਲੇ ਤੇ ਪੁਲਿਸ ਦਾ ਕਹਿਣਾ ਹੈ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਨ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਜੋੜੇ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਖੈਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਹਾਂ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਪਰਿਵਾਰ ਜੋੜੇ ਦੁਆਰਾ ਚੁੱਕੇ ਗਏ ਇਸ ਕਦਮ ਤੋਂ ਬਾਅਦ ਸਦਮੇ ਵਿੱਚ ਹੈ.ਪਰ ਉਹਨਾਂ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਚਲ ਸਕੇਗਾ।


