ਪਤੀ – ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਅੰਬਾਲਾ:  ਅੰਬਾਲਾ ਸ਼ਹਿਰ ਦੀ ਸ਼ਾਲੀਮਾਰ ਕਲੋਨੀ ਵਿੱਚ ਇੱਕ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਰੀਨਾ ਦੀ ਮੌਤ ਹੋ ਗਈ ਤੇ ਉਸ ਦਾ…

Suicide Case

ਅੰਬਾਲਾ:  ਅੰਬਾਲਾ ਸ਼ਹਿਰ ਦੀ ਸ਼ਾਲੀਮਾਰ ਕਲੋਨੀ ਵਿੱਚ ਇੱਕ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਰੀਨਾ ਦੀ ਮੌਤ ਹੋ ਗਈ ਤੇ ਉਸ ਦਾ ਪਤੀ ਰਾਕੇਸ਼ ਸਿਵਲ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ। ਮ੍ਰਿਤਕ ਔਰਤ ਦੇ ਤਿੰਨ ਬੱਚੇ ਹਨ ਅਤੇ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

ਅੰਬਾਲਾ ਸ਼ਹਿਰ ਦੇ ਜੈਨ ਕਾਲਜ ਰੋਡ ‘ਤੇ ਸ਼ੱਕੀ ਹਾਲਾਤਾਂ ਵਿੱਚ ਪਤੀ-ਪਤਨੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਾਲੀਮਾਰ ਕਲੋਨੀ ਵਿੱਚ ਕਿਰਾਏ ‘ਤੇ ਰਹਿਣ ਵਾਲੇ ਇੱਕ ਪਤੀ-ਪਤਨੀ ਨੇ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਤੇ ਦੇਖਿਆ ਕਿ ਰੀਨਾ ਨਾਮ ਦੀ ਇੱਕ ਔਰਤ ਦੀ ਮੌਤ ਹੋ ਗਈ ਹੈ ਅਤੇ ਰਾਕੇਸ਼ ਸਾਹ ਲੈ ਰਿਹਾ ਹੈ। ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ।

ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਇਸ ਮਾਮਲੇ ਦੀ ਹਰ ਤਰ੍ਹਾਂ ਨਾਲ ਜਾਂਚ ਕਰ ਰਹੀ ਹੈ। ਜਾਣਕਾਰੀ ਦਿੰਦੇ ਹੋਏ ਅੰਬਾਲਾ ਸ਼ਹਿਰ ਪੁਲਿਸ ਚੌਕੀ ਨੰਬਰ 2 ਦੇ ਇੰਚਾਰਜ ਕੁਲਦੀਪ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਇਸ ਮਾਮਲੇ ਦੀ ਜਾਂਚ ਫਿਲਹਾਲ ਜਾਰੀ ਹੈ। ਮੌਕੇ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਮ੍ਰਿਤਕ ਔਰਤ ਦੇ ਤਿੰਨ ਬੱਚੇ ਹਨ ਜੋ ਆਪਣੀ ਮਾਸੀ ਨਾਲ ਰਹਿੰਦੇ ਸਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/a-massive-fire-broke-out-in-a-house-due-to-a-short-circuit-in-thind-enclave-no-casualties-were-reported/

Leave a Reply

Your email address will not be published. Required fields are marked *