ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਟਾਲਾ ਅਧੀਨ ਪਿੰਡ ਬਹਾਦਰ ਹੁਸੈਨ ਵਿੱਚ ਬੱਚਿਆਂ ਸਮੇਤ ਇੱਕ ਪਤੀ-ਪਤਨੀ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਜਾਣਕਾਰੀ ਮੁਤਾਬਕ ਜੌੜੇ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰ ਦਿੱਤਾ ਤੇ ਬਾਅਦ ਵਿੱਚ ਖ਼ੁਦ ਵੀ ਜ਼ਹਿਰ ਖਾ ਲਿਆ |
ਇਸ ਦੌਰਾਨ ਦੋ ਬੱਚਿਆਂ, ਲੜਕਾ ਤੇ ਲੜਕੀ ਦੀ ਮੌਤ ਹੋ ਚੁੱਕੀ ਹੈ ਜਦਕਿ ਪਤੀ-ਪਤਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਬਟਾਲਾ ਪੁਲਿਸ ਨੇ ਦੋਵਾਂ ਜਣਿਆਂ ਨੂੰ ਗੰਭੀਰ ਹਾਲਤ ਵਿੱਚ ਬਟਾਲਾ ਹਸਪਤਾਲ ‘ਚ ਦਾਖ਼ਲ ਕਰਵਾ ਦਿੱਤਾ ਹੈ | ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ |
Watch Video
https://youtu.be/MTSpNzTlhN8
