ਮੈਂ ਪਤਾ ਕੀ ਹੋਇਆ ਲੋਕਾਂ ਨੇ ਤਾਂ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ- ਡੇਰਾ ਮੁਖੀ 

ਚੰਡੀਗੜ੍ਹ- ਜੇਲ ਤੋਂ ਪੈਰੋਲ ‘ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਸਤਿਸੰਗ ਦੌਰਾਨ ਤੰਜ…

ਚੰਡੀਗੜ੍ਹ- ਜੇਲ ਤੋਂ ਪੈਰੋਲ ‘ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਸਤਿਸੰਗ ਦੌਰਾਨ ਤੰਜ ਭਰੇ ਲਹਿਜ਼ੇ ਵਿਚ ਕਿਹਾ ਕਿ ਮੈਂ ਪਤਲਾ ਕੀ ਹੋਇਆ, ਲੋਕਾਂ ਨੇ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ। ਅਸਲ ਵਿਚ ਚੰਡੀਗੜ੍ਹ, ਅੰਬਾਲਾ ਅਤੇ ਪੰਚਕੂਲਾ ਦੇ ਕੁਝ ਸ਼ਰਧਾਲੂਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਜੇਲ ਤੋਂ ਪੈਰੋਲ ‘ਤੇ ਆਏ ਰਾਮ ਰਹੀਮ ਨਕਲੀ ਹਨ। ਅਸਲੀ ਦਾ ਕਿਤੇ ਕਿਡਨੈਪ ਹੋ ਚੁੱਕਾ ਹੈ। ਹਾਲਾਂਕਿ ਹਾਈਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ। ਰਾਮ ਰਹੀਮ ਇਸ ਵੇਲੇ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿਚ ਹੈ।
ਰਾਮ ਰਹੀਮ ਨੇ ਕਿਹਾ ਕਿ ਮੈਂ  ਭਾਰਤ ਦੇਸ਼ ਵਿਚ ਰਹਿੰਦਾ ਹਾਂ ਅਤੇ ਕਾਨੂੰਨ ਨੂੰ ਮੰਨਣ ਵਾਲਾ ਹਾਂ। ਜੋ ਕਰੋੜਾਂ-ਅਰਬਾਂ ਸੰਗਤ ਜੁੜੀ ਹੈ, ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦਾ ਗੁਰੂ ਉਹੀ ਹੈ ਜਾਂ ਕੋਈ ਹੋਰ ਹੈ। ਰਾਮ ਰਹੀਮ ਨੇ ਕਿਹਾ ਕਿ ਜਦੋਂ ਕੋਰਟ ਨੇ ਹੀ ਇਸ ਬਾਰੇ ਵਿਚ ਸਭ ਕੁਝ ਕਹਿ ਦਿੱਤਾਂ ਤਾਂ ਸਾਨੂੰ ਕੁਝ ਕਹਿਣ ਦੀ ਲੋੜ ਨਹੀਂ ਹੈ।
ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕਿਹਾ ਸੀ ਕਿ ਜੇਲ ਤੋਂ ਬਾਹਰ ਆਏ ਡੇਰਾ ਮੁਖੀ ਵਿਚ ਕਾਫੀ ਬਦਲਾਅ ਦੇਖੇ ਹਨ। ਡੇਰਾ ਮੁਖੀ ਦਾ ਕੱਦ ਇਕ ਇੰਚ ਵੱਧ ਗਿਆ ਹੈ। ਉਂਗਲੀਆਂ ਦੀ ਲੰਬਾਈ ਅਤੇ ਪੈਰਾਂ ਦਾ ਸਾਈਜ਼ ਵੀ ਵਧਿਆ ਹੋਇਆ ਹੈ। ਵੀਡੀਓ ਵਿਚ ਦਿਖ ਰਿਹਾ ਹੈ ਕਿ ਉਸ ਦੇ ਚਿਹਰੇ ਅਤੇ ਹੱਥਾਂ ਵਿਚ ਮਾਸਕਿੰਗ ਸੀ, ਜੋ ਬਦਲ ਗਈ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਕੁਝ ਪੁਰਾਣੇ ਦੋਸਤ ਮਿਲੇ ਸਨ। ਜਿਨ੍ਹਾਂ ਨੂੰ ਉਹ ਪਛਾਣ ਨਹੀਂ ਸਕੀ। ਇਸ ਤੋਂ ਸਾਫ ਹੈ ਕਿ ਉਹ ਨਕਲੀ ਡੇਰਾ ਮੁਖੀ ਹੈ।
ਹਾਈਕੋਰਟ ਨੇ ਇਸ ਮਾਮਲੇ ਵਿਚ ਡੇਰਾ ਸ਼ਰਧਾਲੂਆਂ ਨੂੰ ਜੰਮ ਕੇ ਫਟਕਾਰ ਲਗਾਈ। ਹਾਈ ਕੋਰਟ ਨੇ ਕਿਹਾ ਕਿ ਉਹ ਕਿਸੇ ਫਿਲਮ ਵਿਚ ਹੀ ਸੰਭਵ ਹੈ। ਲੱਗਦਾ ਹੈ ਕਿ ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕੋਵਿਡ ਵੇਲੇ ਕੋਈ ਫਿਲਮ ਦੇਖੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਕੋਈ ਫਿਲਮ ਨਹੀਂ ਚੱਲ ਰਹੀ ਹੈ। ਹਾਈਕੋਰਟ ਅਜਿਹੇ ਕੇਸਾਂ ਦੀ ਸੁਣਵਾਈ ਲਈ ਨਹੀਂ ਹੈ। ਪਟੀਸ਼ਨ ਦਾਖਲ ਕਰਦੇ ਹੋਏ ਦਿਮਾਗ ਦੀ ਵਰਤੋਂ ਕਰਨੀ ਚਾਹੀਦੀ ਹੈ। 2 ਸਾਲ ਪਹਿਲਾਂ ਵੀ ਸੈਸ਼ਨ ਜੱਜ ਰਾਹੀਂ ਰਾਮ ਰਹੀਮ ਦੀ ਜਾਂਚ ਕਰਵਾਈ ਗਈ ਸੀ ਅਤੇ ਦੋਸ਼ ਝੂਠੇ ਨਿਕਲੇ ਸਨ।

Leave a Reply

Your email address will not be published. Required fields are marked *