ਮੁੱਦੇ ਹੱਲ ਨਹੀਂ ਹੋਏ ਤਾਂ ਬਾਗੀ ਵਿਧਾਇਕ ਮੋਤੀ ਮਹਿਲ ਸਾਹਮਣੇ ਦੇਣਗੇ ਧਰਨਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਪੰਜਾਬ ਦੇ ਚਾਰ ਬਾਗ਼ੀ ਵਿਧਾਇਕਾਂ ਨੇ ਸ਼ੁੱਕਰਵਾਰ ਦੇਰ ਸ਼ਾਮ ਇੱਕ ਪ੍ਰੈਸ ਕਾਨਫਰੰਸ ਬੁਲਾ ਕੇ ਜ਼ੋਰਦਾਰ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਪੰਜਾਬ ਦੇ ਚਾਰ ਬਾਗ਼ੀ ਵਿਧਾਇਕਾਂ ਨੇ ਸ਼ੁੱਕਰਵਾਰ ਦੇਰ ਸ਼ਾਮ ਇੱਕ ਪ੍ਰੈਸ ਕਾਨਫਰੰਸ ਬੁਲਾ ਕੇ ਜ਼ੋਰਦਾਰ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਾ ਕੱਢਿਆ ਗਿਆ ਤਾਂ ਉਹ ਆਪਣੇ ਫੈਸਲੇ ‘ਤੇ ਦ੍ਰਿੜ ਹਨ,  ਜਿਸ ਸੰਬੰਧਿਤ ਨਿਰਧਾਰਤ ਪ੍ਰੋਗਰਾਮ ਮੁੱਖ ਮੰਤਰੀ ਦੇ ਮੋਤੀ ਮਹਿਲ ਦੇ ਬਾਹਰ 1 ਜਨਵਰੀ ਨੂੰ ਕੀਤਾ ਜਾਵੇਗਾ।

 ਇਨ੍ਹਾਂ ਬਾਗੀ ਵਿਧਾਇਕਾਂ ਵਿੱਚ ਸਮਾਣਾ ਤੋਂ ਰਜਿੰਦਰ ਸਿੰਘ, ਘਨੌਰ ਹਲਕੇ ਤੋਂ ਮਦਨ ਲਾਲ ਜਲਾਲਪੁਰ, ਸ਼ੁਤਰਾਣਾ ਤੋਂ ਨਿਰਮਲ ਸਿੰਘ ਅਤੇ ਰਾਜਪੁਰਾ ਤੋਂ ਹਰਦਿਆਲ ਕੰਬੋਜ ਸ਼ਾਮਲ ਹਨ। ਇਸ ਮੌਕੇ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ,  ਉਹ ਛੇਤੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਉੱਥੇ ਹੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਇਸ ਬੈਠਕ ਦਾ ਸਮਾਂ ਲੈਣਗੇ ਅਤੇ ਉਹ ਉਨ੍ਹਾਂ ਨਾਲ ਮੁੱਖ ਮੰਤਰੀ ਤੋਂ ਮੁਲਾਕਾਤ ਕਰਨਗੇ।

ਬਾਗੀ ਵਿਧਾਇਕਾਂ ਦਾ ਕਹਿਣਾ ਹੈ ਕਿ,  ਰਾਜਪੁਰਾ ਹਸਪਤਾਲ ‘ਚ ਕਾਂਗਰਸ ਦੇ ਸਰਪੰਚ ‘ਤੇ ਹਮਲਾ ਕਰਨ ਦੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਅਤੇ ਮੰਗ ਕੀਤੀ ਕਿ, ਛੇਤੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਨਹੀਂ ਤਾਂ ਉਹ 1 ਜਨਵਰੀ ਨੂੰ ਮੁੱਖ ਮੰਤਰੀ ਦੇ ਰਿਹਾਇਸ਼ ‘ਤੇ ਧਰਨਾ ਦੇਣ ਦਾ ਉਨ੍ਹਾਂ ਦਾ ਫੈਸਲਾ  ਦ੍ਰਿੜ ਹੈ।
ਇਸ ਦੇ ਨਾਲ ਹੀ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ,  ਉਨ੍ਹਾਂ ਦੇ ਖੇਤਰ ‘ਚ ਕੁਝ ਵਿਕਾਸ ਕਾਰਜ ਤਾਂ ਰੋਸ਼ ਜ਼ਾਹਰ ਕਰਨ ਤੋਂ ਬਾਅਦ ਸ਼ੁਰੂ ਹੋ ਗਏ ਹਨ, ਜਦਕਿ ਕੁਝ ਕੰਮ ਅਜੇ ਵੀ ਸ਼ੁਰੂ ਨਹੀਂ ਹੋ ਸਕੇ ਹਨ। ਉਨ੍ਹਾਂ ਕਿਹਾ ਜੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਧਰਨਾ ਲਾਉਣ ਦੇ ਆਪਣੇ ਫੈਸਲੇ ‘ਤੇ ਅਟੱਲ ਹਨ।

ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ‘ਚ ਪੁਲਿਸ ਮੁਲਾਜ਼ਮਾਂ ‘ਤੇ ਪਰਚੇ ਹੋਣਾ ਚਿੰਤਾ ਦਾ ਵਿਸ਼ਾ

ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ, ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ‘ਚ ਸੱਤ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਪਰਚੇ ਦਰਜ ਹੋਣਾ ਚਿੰਤਾ ਦਾ ਵਿਸ਼ਾ ਹੈ। ਪਹਿਲੇ ਕੇਸ ਵਿੱਚ ਰਾਜਪੁਰਾ ਦੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਲਈ ਰਿਸ਼ਵਤ ਲੈਣ ਲਈ ਕੇਸ ਦਰਜ ਕੀਤਾ ਗਿਆ ਸੀ। ਫਿਰ ਥਾਣਾ ਭਾਦਸੋ ਦੇ ਇੰਚਾਰਜ ਨੂੰ ਵਿਜੀਲੈਂਸ ਬਿਉਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।

ਹੁਣ ਤਾਜਾ ਕੇਸ ਇੰਸਪੈਕਟਰ ਵਿਜੇ ਕੁਮਾਰ ਦਾ ਆਇਆ ਹੈ, ਜਿਨ੍ਹਾਂ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੰਬੋਜ ਨੇ ਸਵਾਲ ਕੀਤਾ ਕਿ,  ਕੀ ਪੁਲਿਸ ਅਧਿਕਾਰੀ ਹੁਣ ਤੱਕ ਇਸ ਤੋਂ ਅਣਜਾਣ ਸਨ ?  ਉਨ੍ਹਾਂ ਮੰਗ ਕੀਤੀ ਕਿ,  ਸਮਾਣਾ ਸੀਆਈਏ ਸਟਾਫ ਦੇ ਇੰਚਾਰਜ ਰਹੇ ਇੰਸਪੈਕਟਰ ਵਿਜੇ ਕੁਮਾਰ ਦੇ ਭ੍ਰਿਸ਼ਟਾਚਾਰ ਦਾ ਹੁਣੇ ਇੱਕ ਮਾਮਲਾ ਸਾਹਮਣੇ ਆਇਆ ਹੈ, ਕਿ ਪਤਾ ਹੋਰ ਕਿੰਨੇ ਕੇਸ ਇਨ੍ਹਾਂ ‘ਤੇ ਦਕਜ ਹੋ ਸਕਦੇ ਹਨ।

ਇਸ ਲਈ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਸੀਐਮ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਗਈ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਵਿਜੇ ਕੁਮਾਰ ਖ਼ਿਲਾਫ਼ ਬੈਠਕ ਕੀਤੀ ਜਾਵੇ।

Leave a Reply

Your email address will not be published. Required fields are marked *