ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ‘ਚ ਠੰਡ ਅਤੇ ਧੁੰਦ ਦਾ ਕਹਿਰ ਘੱਟ ਨਹੀਂ ਹੋ ਰਿਹਾ ਹੈ। ਜਨਵਰੀ ਖਤਮ ਹੋਣ ‘ਚ ਕੁਝ ਹੀ ਦਿਨ ਰਹਿ ਗਏ ਹਨ ਪਰ ਫਿਰ ਵੀ ਠੰਢ ਘੱਟ ਨਹੀਂ ਹੋ ਰਹੀ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਇਸੇ ਤਰ੍ਹਾਂ ਦੀ ਠੰਢ ਜਾਰੀ ਰਹੇਗੀ। IMD ਨੇ ਅੱਜ ਯਾਨੀ 26 ਜਨਵਰੀ ਨੂੰ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਲਈ ‘ਕੋਲਡ ਡੇਅ’ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹੇਗੀ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ।
Also Read: ਪੰਜਾਬ CM ਚੰਨੀ ਨੇ ਗਣਤੰਤਰ ਦਿਹਾੜੇ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਮੌਸਮ ਵਿਭਾਗ ਮੁਤਾਬਕ ਅਗਲੇ 3-4 ਦਿਨਾਂ ਦੌਰਾਨ ਪੱਛਮੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਠੰਡ ਪੈ ਸਕਦੀ ਹੈ। ਇਸ ਦੌਰਾਨ ਬਹੁਤ ਠੰਡ ਹੋਵੇਗੀ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਠੰਡ ਵਧੇਗੀ। ਇਨ੍ਹਾਂ ਰਾਜਾਂ ਵਿੱਚ ਵੀ ਮੌਸਮ ਵਿਭਾਗ ਨੇ ਕੋਲਡ ਡੇਅ ਅਲਰਟ ਜਾਰੀ ਕੀਤਾ ਹੈ।
Also Read: ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2.86 ਲੱਖ ਨਵੇਂ ਮਾਮਲੇ ਦਰਜ, 665 ਲੋਕਾਂ ਦੀ ਮੌਤ
ਇਸ ਦੇ ਨਾਲ ਹੀ ਅਗਲੇ 5 ਦਿਨਾਂ ਦੌਰਾਨ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ/ਗੰਭੀਰ ਸੀਤ ਲਹਿਰ ਚੱਲੇਗੀ। ਅਗਲੇ 3-4 ਦਿਨਾਂ ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ, ਰਾਜਸਥਾਨ ‘ਚ ਬਹੁਤ ਠੰਢ ਰਹੇਗੀ। IMD ਨੇ ਸੂਚਿਤ ਕੀਤਾ ਹੈ ਕਿ ਅਗਲੇ 2 ਦਿਨਾਂ ਦੌਰਾਨ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਅਲੱਗ-ਅਲੱਗ ਹਿੱਸੇ ਰਾਤ/ਸਵੇਰ ਦੇ ਸਮੇਂ ਸੰਘਣੀ/ਬਹੁਤ ਸੰਘਣੀ ਧੁੰਦ ਨਾਲ ਢੱਕੇ ਰਹਿਣਗੇ। 26 ਜਨਵਰੀ ਨੂੰ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਹੈ।
Also Read: 73ਵਾਂ ਗਣਤੰਤਰ ਦਿਵਸ: ਇਨ੍ਹਾਂ ਸਿਆਸੀ ਹਸਤੀਆਂ ਨੇ ਦਿੱਤੀਆਂ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ



