ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਰਤਾਰਪੁਰ ਲਾਂਘੇ ਨੂੰ ਲੈਕੇ ਕੇਂਦਰ ਸਰਕਾਰ ਨੇ ਇਕ ਵੱਡਾ ਅਹਿਮ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਬਾਬਾ ਨਾਨਕ ਨੂੰ ਇਮੀਗ੍ਰੇਸ਼ਨ ਚੈੱਕ ਪੋਸਟ ਦਾ ਦਰਜਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਸੰਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਹ ਇਮੀਗ੍ਰੇਸ਼ਨ ਚੈੱਕ ਪੋਸਟ ਨਿਕਾਸ ਅਤੇ ਦਾਖਲੇ ਦੇ ਪੁਆਇੰਟ ਦੇ ਰੂਪ ਵਿੱਚ ਕੰਮ ਕਰੇਗੀ। ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਇਮੀਗ੍ਰੇਸ਼ਨ ਚੈੱਕ ਪੋਸਟ ਦੇ ਜਰੀਏ ਕੋਈ ਵੀ ਵਿਅਕਤੀ ਪੰਜਾਬ ਦੇ ਗੁਰਦਾਸਪੁਰ ਤੋਂ ਨਿਕਾਸ ਜਾਂ ਦਾਖਲਾ ਲੈ ਸਕਦੇ ਹਨ।

