Impact of the education revolution : ਅੰਮ੍ਰਿਤਸਰ ਦੇ ‘ਸਾਰਾਗੜ੍ਹੀ ਮੈਮੋਰੀਅਲ ਸਕੂਲ’ ਦੇ 5 ਵਿਦਿਆਰਥੀਆਂ ਨੇ JEE Mains ‘ਚ ਗੱਡੇ ਝੰਡੇ

ਅੰਮ੍ਰਿਤਸਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਬਦਲਦੇ ਸਰੂਪ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਗੁਰੂ ਨਗਰੀ ਅੰਮ੍ਰਿਤਸਰ ਦੇ ‘ਸਾਰਾਗੜ੍ਹੀ ਮੈਮੋਰੀਅਲ ਸਰਕਾਰੀ…

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਬਦਲਦੇ ਸਰੂਪ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਗੁਰੂ ਨਗਰੀ ਅੰਮ੍ਰਿਤਸਰ ਦੇ 'ਸਾਰਾਗੜ੍ਹੀ ਮੈਮੋਰੀਅਲ ਸਰਕਾਰੀ ਸਕੂਲ ਆਫ਼ ਐਮੀਨੈਂਸ'

ਅੰਮ੍ਰਿਤਸਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਬਦਲਦੇ ਸਰੂਪ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਗੁਰੂ ਨਗਰੀ ਅੰਮ੍ਰਿਤਸਰ ਦੇ ‘ਸਾਰਾਗੜ੍ਹੀ ਮੈਮੋਰੀਅਲ ਸਰਕਾਰੀ ਸਕੂਲ ਆਫ਼ ਐਮੀਨੈਂਸ’ ਦੇ 5 ਹੋਣਹਾਰ ਵਿਦਿਆਰਥੀਆਂ ਨੇ ਦੇਸ਼ ਦੀ ਵੱਕਾਰੀ ਪ੍ਰੀਖਿਆ JEE Mains ਨੂੰ ਕਲੀਅਰ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਸ਼ਾਨਦਾਰ ਸਫਲਤਾ ਨੇ ਸਿੱਧ ਕਰ ਦਿੱਤਾ ਹੈ ਕਿ ਜੇਕਰ ਮੌਕੇ ਅਤੇ ਸਹੂਲਤਾਂ ਮਿਲਣ ਤਾਂ ਸਰਕਾਰੀ ਸਕੂਲਾਂ ਦੇ ਬੱਚੇ ਵੀ ਕਿਸੇ ਤੋਂ ਘੱਟ ਨਹੀਂ ਹਨ।

ਮੁਫ਼ਤ ਕੋਚਿੰਗ ਤੇ ਪੰਜਾਬ ਸਰਕਾਰ ਦੇ ਯਤਨਾਂ ਨੂੰ ਮਿਲਿਆ ਫਲ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਦਿਆਰਥੀਆਂ ਨੂੰ JEE Mains, Advanced ਤੇ NEET ਵਰਗੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਅਤੇ ਮੁਫ਼ਤ ਕੋਚਿੰਗ ਦਿੱਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਇਸ ਸਕੂਲ ਦਾ ਨਤੀਜਾ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦੀ ਜ਼ਮੀਨੀ ਪੱਧਰ ‘ਤੇ ਮਿਲੀ ਸਫਲਤਾ ਦਾ ਪ੍ਰਤੱਖ ਪ੍ਰਮਾਣ ਹੈ।

ਪ੍ਰਿੰਸੀਪਲ ਵੱਲੋਂ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ

ਸਕੂਲ ਦੇ ਪ੍ਰਿੰਸੀਪਲ ਵਿਕਾਸ ਕੁਮਾਰ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਉਮੀਦ ਸੀ ਕਿ ਬੱਚੇ ਇਸ ਵਾਰ ਬਾਜ਼ੀ ਮਾਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਣਾ ਅਤੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਹੀ ਇਸ ਕਾਮਯਾਬੀ ਦਾ ਮੁੱਖ ਕਾਰਨ ਹੈ।

ਇਸ ਪ੍ਰਾਪਤੀ ਤੋਂ ਬਾਅਦ ਜਿੱਥੇ ਸਕੂਲ ਵਿੱਚ ਜਸ਼ਨ ਦਾ ਮਾਹੌਲ ਹੈ, ਉੱਥੇ ਹੀ ਵਿਦਿਆਰਥੀਆਂ ਦੇ ਪਰਿਵਾਰਾਂ ਵਿੱਚ ਵੀ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਹ ਸਫਲਤਾ ਪੰਜਾਬ ਦੇ ਹੋਰਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ।

 

Leave a Reply

Your email address will not be published. Required fields are marked *