ਗੁਰਦਾਸਪੁਰ ਸ਼ਹਿਰ ‘ਚ ਆਉਣਗੇ ਅਹਿਮ ਬਦਾਲਅ, 5 ਮੁੱਖ ਚੌਂਕਾਂ ‘ਚ ਲੱਗਣਗੀਆਂ ਟਰੈਫਿਕ ਲਾਈਟਾਂ ਤੇ ਸੀਸੀਟੀਵੀ ਕੈਮਰੇ

ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਕੀਤੀ ਜਾ ਰਹੀ ਹੈ।…

ਗੁਰਦਾਸਪੁਰ ਸ਼ਹਿਰ ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਕੀਤੀ

ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਕੀਤੀ ਜਾ ਰਹੀ ਹੈ। ਸ਼ਹਿਰ ਦੇ ਹਰ ਛੋਟੇ-ਵੱਡੇ ਚੌਂਕ ਵਿੱਚ ਆਧੁਨਿਕ ਟਰੈਫਿਕ ਲਾਈਟਾਂ ਅਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਸ਼ਹਿਰ ਦੇ ਪ੍ਰਮੁੱਖ 5 ਚੌਂਕਾਂ ਤੋਂ ਕਰ ਦਿੱਤੀ ਗਈ ਹੈ, ਜਿੱਥੇ ਆਉਂਦੇ ਕੁਝ ਹੀ ਦਿਨਾਂ ਵਿੱਚ ਇਹ ਲਾਈਟਾਂ ਅਤੇ ਕੈਮਰੇ ਕੰਮ ਕਰਨਾ ਸ਼ੁਰੂ ਕਰ ਦੇਣਗੇ।

ਪੁਲਿਸ ਲਾਈਨ ਨਾਲ ਜੋੜਿਆ ਜਾਵੇਗਾ ਕੈਮਰਿਆਂ ਦਾ ਸੁਪਰਵਿਜ਼ਨ

ਸੁਰੱਖਿਆ ਵਿਵਸਥਾ ਨੂੰ ਹੋਰ ਪੁਖ਼ਤਾ ਕਰਨ ਲਈ ਟਰੈਫਿਕ ਲਾਈਟਾਂ ਦੇ ਨਾਲ-ਨਾਲ ਚੌਂਕਾਂ ਵਿੱਚ ਵੱਖ-ਵੱਖ ਐਂਗਲਾਂ ਤੋਂ ਨਜ਼ਰ ਰੱਖਣ ਵਾਲੇ ਹਾਈ-ਟੈਕ ਕੈਮਰੇ ਲਗਾਏ ਜਾ ਰਹੇ ਹਨ। ਇਨ੍ਹਾਂ ਸਾਰੇ ਕੈਮਰਿਆਂ ਦੀ ਲਾਈਵ ਨਿਗਰਾਨੀ (ਕੰਟਰੋਲ) ਪੁਲਿਸ ਲਾਈਨ ਵਿਖੇ ਬਣਾਏ ਜਾ ਰਹੇ ਕੰਟਰੋਲ ਰੂਮ ਤੋਂ ਕੀਤੀ ਜਾਵੇਗੀ। ਪ੍ਰਸ਼ਾਸਨ ਦਾ ਮਕਸਦ ਹੈ ਕਿ ਜਲਦ ਹੀ ਪੂਰੇ ਸ਼ਹਿਰ ਦੇ ਸਾਰੇ ਚੌਂਕਾਂ ਨੂੰ ਇਸ ਨਿਗਰਾਨੀ ਪ੍ਰਣਾਲੀ ਦੇ ਹੇਠ ਲਿਆਂਦਾ ਜਾਵੇ।

ਰਾਤ ਵੇਲੇ ਦੁਕਾਨਾਂ ਦੀ ਸੁਰੱਖਿਆ ਲਈ ਬਾਜ਼ਾਰਾਂ ਚ ਤੈਨਾਤ ਹੋਣਗੇ ਚੌਕੀਦਾਰ

ਟਰੈਫਿਕ ਤੋਂ ਇਲਾਵਾ ਸ਼ਹਿਰ ਵਿੱਚ ਚੋਰੀ ਦੀਆਂ ਘਟਨਾਵਾਂ ‘ਤੇ ਠੱਲ੍ਹ ਪਾਉਣ ਲਈ ਵੀ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਇੰਪਰੂਵਮੈਂਟ ਟਰਸਟ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਹਰ 200 ਮੀਟਰ ਦੀ ਦੂਰੀ ‘ਤੇ ਚੌਕੀਦਾਰ ਤੈਨਾਤ ਕੀਤੇ ਜਾਣਗੇ। ਇਹ ਚੌਕੀਦਾਰ ਰਾਤ ਦੇ ਸਮੇਂ ਦੁਕਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ, ਤਾਂ ਜੋ ਵਪਾਰੀਆਂ ਦਾ ਨੁਕਸਾਨ ਨਾ ਹੋਵੇ ਅਤੇ ਅਪਰਾਧਿਕ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਪਰੂਵਮੈਂਟ ਟਰਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਟਰਸਟ ਸ਼ਹਿਰ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟਰੈਫਿਕ ਅਤੇ ਸੁਰੱਖਿਆ ਤੋਂ ਇਲਾਵਾ ਵੀ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਸੁੰਦਰੀਕਰਨ ਲਈ ਕਈ ਹੋਰ ਅਹਿਮ ਯੋਜਨਾਵਾਂ ਉੱਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੇ ਨਤੀਜੇ ਜਲਦ ਹੀ ਸ਼ਹਿਰ ਵਾਸੀਆਂ ਨੂੰ ਦੇਖਣ ਨੂੰ ਮਿਲਣਗੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 शिमला जिला परिषद अध्यक्ष उपाध्यक्ष का चुनाव टला, बैठक में नहीं पहुंचा एक भी सदस्य, 50 फ़ीसदी सदस्यों का होना आवश्यक

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *