ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, 1 ਅਪ੍ਰੈਲ ਤੋਂ ਨਹੀਂ ਵਧੇਗੀ ਸਟੈਂਪ ਡਿਊਟੀ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਹੈ। ਇਹ ਮੀਟਿੰਗ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਹੈ। …

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਹੈ। ਇਹ ਮੀਟਿੰਗ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਹੈ।  ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲਾ ਲਏ ਗਏ।

ਸਟੈਂਪ ਡਿਊਟੀ ‘ਤੇ 30 ਅਪ੍ਰੈਲ ਤੱਕ ਦੋ ਫੀਸਦੀ ਕਟੌਤੀ ਦੀ ਸਹੂਲਤ ਜਾਰੀ 

ਸਭ ਤੋਂ ਅਹਿਮ ਫੈਸਲਾ ਹੈ ਕਿ 1 ਅਪ੍ਰੈਲ ਤੋਂ ਸਟੈਂਪ ਡਿਊਟੀ ਨਹੀਂ ਵਧੇਗੀ, ਪੰਜਾਬ ਮੰਤਰੀ ਮੰਡਲ ਨੇ 30 ਅਪ੍ਰੈਲ ਤੱਕ ਦੋ ਫੀਸਦੀ ਕਟੌਤੀ ਦੀ ਸਹੂਲਤ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਸਰਕਾਰ ਨੇ ਸਟੈਂਪ ਡਿਊਟੀ ਦੋ ਫੀਸਦੀ ਘਟਾ ਦਿੱਤੀ ਸੀ। ਇਹ ਸਹੂਲਤ 31 ਮਾਰਚ 2023 ਤੱਕ ਸੀ, ਜਿਸ ਨੂੰ ਹੁਣ 30 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। ਸਰਕਾਰ ਨੂੰ ਇਸ ਸਹੂਲਤ ਤੋਂ ਮਾਲੀਏ ਵਿੱਚ ਵਾਧਾ ਹੋਇਆ ਹੈ।

ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ  

ਮੌਸਮ ਕਾਰਨ ਬਹੁਤ ਸਾਰੀਆਂ ਫਸਲਾਂ ਖਰਾਬ ਹੋ ਗਈਆਂ ਹਨ।  15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਜਿਨ੍ਹਾਂ ਦੀ ਪੂਰੀ ਫਸਲ ਦਾ ਨੁਕਸਾਨ ਹੋਇਆ ਅਤੇ ਬਾਕੀਆਂ ਨੂੰ 6800 ਦਿੰਤਾ ਜਾਵੇਗਾ, ਜਿਨ੍ਹਾਂ ਦਾ 33 ਤੋਂ 75 ਫ਼ੀਸਦੀ ਨੁਕਸਾਨ ਹੋਇਆ ਹੈ।

ਨੁਕਸਾਨੇ ਗਏ ਘਰਾਂ ਲਈ ਵਿਸ਼ੇਸ਼ ਉਪਰਾਲਾ 

ਪੰਜਾਬ ਸਰਕਾਰ ਦਾ ਕਹਿਣਾ ਹੈ ਜਿੰਨ੍ਹਾਂ ਦੇ ਪੂਰੇ ਘਰ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ 1 ਲੱਖ 20000 ਦਿੱਤੇ ਜਾਣਗੇ। ਸਰਕਾਰ ਦਾ ਕਹਿਣਾ ਹੈ ਕਿ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹਾਂ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੀਂਹ ਕਾਰਨ ਨੁਕਸਾਨੇ ਗਏ ਘਰਾਂ ਦੀ ਰਿਪੇਅਰ ਲਈ 5200 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

Leave a Reply

Your email address will not be published. Required fields are marked *