ਚੰਨੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੰਜਾਬ ਵਾਸੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ !

ਚੰਡੀਗੜ੍ਹ : ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਪਿਛਲੇ…

ਚੰਡੀਗੜ੍ਹ : ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਈ ਗਈ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ‘ਤੇ ਵੀ ਦਬਾਅ ਵਧ ਗਿਆ ਹੈ, ਜਿਸ ਕਾਰਨ ਸੂਬਾ ਸਰਕਾਰ ਹੁਣ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘੱਟ ਕਰੇਗੀ। ਇਸ ਸਬੰਧੀ ਅੱਜ ਦੁਪਹਿਰ 12 ਵਜੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਉਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

Also Read : ਡਰੱਗ ਮਾਫਿਆ ਨੂੰ ਲੈਕੇ CM ਚੰਨੀ ਨੇ ਕੀਤਾ ਟਵੀਟ, ਕਿਹਾ- ‘ਜਲਦ ਹੀ ਹੋਵੇਗਾ ਵੱਡਾ ਖੁਲਾਸਾ’

ਵੈਟ ਘੱਟ ਹੋਣ ਤੋਂ ਬਾਅਦ ਪੰਜਾਬ ‘ਚ ਸਸਤਾ ਹੋ ਜਾਵੇਗਾ ਪੈਟਰੋਲ-ਡੀਜ਼ਲ  

ਇਸ ਦੇ ਨਾਲ ਹੀ ਵੈਟ ਘਟਣ ਤੋਂ ਬਾਅਦ ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੀ ਕਮੀ ਆਵੇਗੀ। ਧਿਆਨ ਯੋਗ ਹੈ ਕਿ ਪੰਜਾਬ ਵਿੱਚ ਅਗਲੇ ਸਾਲ ਚੋਣਾਂ ਹੋਣੀਆਂ ਹਨ, ਅਜਿਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਂਗਰਸ ਸਰਕਾਰ ਲਈ ਮੁਸੀਬਤ ਬਣ ਸਕਦੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੈਟ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ ਪੈਟਰੋਲ ਅਤੇ ਡੀਜ਼ਲ ‘ਤੇ ਕਿੰਨਾ ਵੈਟ ਘੱਟ ਕੀਤਾ ਜਾ ਸਕਦਾ ਹੈ, ਇਸ ਬਾਰੇ ਕੋਈ ਵੀ ਮੰਤਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।

Also Read : ਗੁਜਰਾਤ : ਪੁਲਿਸ ਸਟੇਸ਼ਨ ‘ਚ ਲੱਗੀ ਅੱਗ, 25 ਗੱਡੀਆਂ ਸੜ੍ਹ ਕੇ ਸੁਆਹ

ਦੱਸ ਦੇਈਏ ਕਿ ਦੀਵਾਲੀ ਵਾਲੇ ਦਿਨ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਘਟਾ ਦਿੱਤਾ ਸੀ। ਇਸ ਤਹਿਤ ਪੈਟਰੋਲ ਦੀ ਕੀਮਤ ਵਿੱਚ 5 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਨੇ ਵੀ ਵੈਟ ਘਟਾਉਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਇਨ੍ਹਾਂ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 12 ਤੋਂ 17 ਰੁਪਏ ਦੀ ਕਮੀ ਆਈ ਹੈ।

Leave a Reply

Your email address will not be published. Required fields are marked *