ਚੰਡੀਗੜ੍ਹ- ਪੰਜਾਬ ਕੈਬਨਿਟ ਦੀ ਅੱਜ ਦੀ ਅਹਿਮ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿਚ ਵਜ਼ਾਰਤ ਦੇ ਤਕਰੀਬਨ ਸਾਰੇ ਮੰਤਰੀ ਮੌਜੂਦ ਸਨ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਲੁਧਿਆਣਾ ਬਲਾਸਟ ਸਣੇ ਕਈ ਮੁੱਦਿਆਂ ਉੱਤੇ ਚਰਚਾ ਕੀਤੀ ਗਈ।
Also Read: SGPC ਨੇ ਮੀਡੀਆ ਚੈਨਲਾਂ ਨੂੰ ਕੀਤੀ ਅਪੀਲ, ਬੇਅਦਬੀ ਵੀਡੀਓ ਦਾ ਨਾ ਕੀਤਾ ਜਾਵੇ ਵਾਰ-ਵਾਰ ਪ੍ਰਸਾਰਣ
ਦੱਸ ਦਈਏ ਵਿਚ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਾਮੀਂ ਸਾਢੇ 7 ਵਜੇ ਲੁਧਿਆਣਾ ਬਲਾਸਟ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਵੀ ਸੱਦੀ ਹੈ। ਜ਼ਿਕਰਯੋਗ ਹੈ ਕਿ ਅੱਜ ਲੁਧਿਆਣਾ ਕੋਰਟ ਕੰਪਲੈਕਸ ਵਿਚ ਇਕ ਜ਼ਬਰਦਸਤ ਧਮਾਕਾ ਹੋਇਆ। ਇਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਤੇ 5 ਲੋਕ ਅਜੇ ਜ਼ਖਮੀ ਹਨ। ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਜਾ ਰਹੇ ਹਨ। ਸੂਬੇ ਦੀਆਂ ਸਾਰੀਆਂ ਅਦਾਲਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
Also Read: ਲੁਧਿਆਣਾ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ CM ਚੰਨੀ, ਪੀੜਤਾਂ ਨਾਲ ਕੀਤੀ ਮੁਲਾਕਾਤ (ਵੀਡੀਓ)



