ਪੰਜਾਬ ਵਾਸੀਆਂ ਲਈ ‘ਮੌਸਮ’ ਨੂੰ ਲੈ ਕੇ ਜ਼ਰੂਰੀ ਖ਼ਬਰ, IMD ਨੇ ਜਾਰੀ ਕੀਤਾ ਯੈਲੋ ਅਲਰਟ

Punjab Weather: ਮਾਰਚ ਦਾ ਮਹੀਨਾ ਚੜ੍ਹਦੇ ਹੀ ਲੋਕਾਂ ਨੂੰ ਗਰਮੀ ਨੇ ਸਤਾਉਣਾ ਸ਼ੁਰੂ ਕਰ ਦਿੱਤਾ ਸੀ। ਗਰਮੀ ਦੇ ਇਸ ਰੰਗ ਨੂੰ ਦੇਖ ਕੇ ਲੋਕ ਇਹੀ…

Punjab Weather: ਮਾਰਚ ਦਾ ਮਹੀਨਾ ਚੜ੍ਹਦੇ ਹੀ ਲੋਕਾਂ ਨੂੰ ਗਰਮੀ ਨੇ ਸਤਾਉਣਾ ਸ਼ੁਰੂ ਕਰ ਦਿੱਤਾ ਸੀ। ਗਰਮੀ ਦੇ ਇਸ ਰੰਗ ਨੂੰ ਦੇਖ ਕੇ ਲੋਕ ਇਹੀ ਸੋਚ ਰਹੇ ਸੀ ਕਿ ਅਜੇ ਤਾਂ ਮਾਰਚ ਹੈ ਤੇ ਜੂਨ-ਜੁਲਾਈ ਦੇ ਮਹੀਨੇ ਕੀ ਹਾਲ ਹੋਣਗੇ? ਪਰ ਰਾਤ ਨੂੰ ਮੌਸਮ ‘ਚ ਆਏ ਬਦਲਾਅ ਕਾਰਨ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। 17 ਮਾਰਚ ਦੀ ਸਵੇਰ ਆਪਣੇ ਨਾਲ ਮੀਂਹ ਲੈ ਕੇ ਆਈ।

ਮਾਰਚ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਤਾਪਮਾਨ ਇੱਕ ਦਮ ਲਗਾਤਾਰ ਵਧਣਾ ਸ਼ੁਰੂ ਹੋ ਗਿਆ ਪਰ ਹੁਣ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਦੱਸ ਦਈਏ ਕਿ ਅੱਜ ਪੰਜਾਬ ਦੇ ਕਈ  ਹਿੱਸਿਆਂ ‘ਚ ਮੀਂਹ ਪਿਆ ਹੈ । ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ 17 ਤੋਂ 21 ਮਾਰਚ ਤੱਕ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹਰਿਆਣਾ ਦੇ 18 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।

ਪੰਜਾਬ ‘ਚ ਵੀ ਯੈਲੋ ਅਲਰਟ ਕੀਤਾ ਗਿਆ ਜਾਰੀ

ਪੰਜਾਬ ਮੌਸਮ ਵਿਭਾਗ ਅਨੁਸਾਰ ਅਗਲੇ 4 ਦਿਨਾਂ ਤੱਕ ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਜਿੱਥੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਜਿਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ 19 ਅਤੇ 20 ਮਾਰਚ ਨੂੰ ਮੌਸਮ ਵਿਗੜਨ ਵਾਲਾ ਹੈ।

Leave a Reply

Your email address will not be published. Required fields are marked *