ਅੰਮ੍ਰਿਤਸਰ : ਦੇਸ਼ ‘ਚ ਕੋਰੋਨਾ ਅਤੇ ਓਮੀਕ੍ਰੋਨ ਵੈਰੀਐਂਟ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਤੋਂ ਬਚਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸੁਰੱਖਿਆ ਦੇ ਲਈ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਦੱਸਿਆ ਕਿ ਹੁਣ ਦਰਬਾਰ ਸਾਹਿਬ ਦੀ ਪਰਕਰਮਾ ‘ਚ ਮਾਸਕ ਲਾਉਣ ਦੀ ਇਜ਼ਾਜਤ ਦਿੱਤੀ ਗਈ ਹੈ ਪਰ ਸ੍ਰੀ ਦਰਬਾਰ ਸਾਹਿਬ ਅੰਦਰ ਮਾਸਕ ਉਤਾਰ ਕੇ ਜਾਣਾ ਹੋਵੇਗਾ।
Also Read : ਭਾਜਪਾ ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਨਵੀਂ ਮੇਅਰ, ‘ਆਪ’ ਨੇ ਕੀਤਾ ਵਿਰੋਧ
ਪ੍ਰਧਾਨ ਹਰਜਿੰਦਰ ਧਾਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਦੇ ਲਈ ਗੁਰਦੁਆਰੇ ਅੰਦਰ ਦਾਖਲ ਵਾਲੇ ਸਾਰੇ ਮਾਰਗਾਂ ਦੀ ਸਫਾਈ ਦੇ ਲਈ ਵਿਸੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਸਿਰਫ ਪਰਕਰਮਾ ‘ਚ ਮਾਸਕ ਲਗਾਉਣ ਅਤੇ ਸੈਨੀਟਾਈਜ਼ਰ ਦੀ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।



