ਗੁਰਦਾਸਪੁਰ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਦਾ ਸਖ਼ਤ ਰੁਖ਼: ਬਿਜਲੀ ਵਿਭਾਗ ਨੂੰ ਚੇਤਾਵਨੀ

ਗੁਰਦਾਸਪੁਰ : ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਆਪਣੇ ਤਿੱਖੇ ਤੇਵਰਾਂ ਕਰਕੇ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਸ਼ਹਿਰ ਅੰਦਰ ਚੱਲ…

ਗੁਰਦਾਸਪੁਰ : ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਆਪਣੇ ਤਿੱਖੇ ਤੇਵਰਾਂ ਕਰਕੇ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ ਬਿਜਲੀ ਦੇ ਮੀਟਰ ਲਗਾਉਣ ਵਿੱਚ ਹੋ ਰਹੀ ਲੰਬੇ ਸਮੇਂ ਦੀ ਦੇਰੀ ਨੂੰ ਲੈ ਕੇ ਉਨ੍ਹਾਂ ਨੇ ਸਿੱਧਾ ਬਿਜਲੀ ਵਿਭਾਗ ਦੇ ਦਫ਼ਤਰ ਦਾ ਰੁਖ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਸਖ਼ਤ ਲਾਹਨਤ ਪਾਈ ਅਤੇ ਕੰਮ ਵਿੱਚ ਆਲਸ ਦਿਖਾਉਣ ਲਈ ਕਲਾਸ ਵੀ ਲਗਾਈ।

ਤਿੰਨ ਮਹੀਨਿਆਂ ਤੋਂ ਲਟਕ ਰਹੇ ਸਨ ਮੀਟਰਾਂ ਦੇ ਮਾਮਲੇ

ਚੇਅਰਮੈਨ ਰਾਜੀਵ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹਿਰ ਦੀ ਬਿਹਤਰੀ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਉਲੀਕੇ ਗਏ ਹਨ। ਇਨ੍ਹਾਂ ਵਿੱਚ ਨਵਾਂ ਇੰਪਰੂਵਮੈਂਟ ਟਰੱਸਟ ਦਫ਼ਤਰ, ਸ਼ਹਿਰੀ ਟਰੈਫਿਕ ਲਾਈਟਾਂ ਅਤੇ ਹੈਰੀਟੇਜ ਗੇਟ ਵਰਗੇ ਅਹਿਮ ਕੰਮ ਸ਼ਾਮਲ ਹਨ। ਟਰੱਸਟ ਵੱਲੋਂ ਇਨ੍ਹਾਂ ਸਾਰੇ ਪ੍ਰੋਜੈਕਟਾਂ ਲਈ ਬਿਜਲੀ ਕੁਨੈਕਸ਼ਨ ਅਤੇ ਮੀਟਰਾਂ ਵਾਸਤੇ ਸਮੇਂ ਸਿਰ ਅਰਜ਼ੀਆਂ ਦਿੱਤੀਆਂ ਗਈਆਂ ਸਨ, ਪਰ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵਿਭਾਗ ਨੇ ਮੀਟਰ ਲਗਾਉਣ ਦੀ ਖੇਚਲ ਨਹੀਂ ਕੀਤੀ।

ਮੰਤਰੀ ਤੱਕ ਸ਼ਿਕਾਇਤ ਕਰਨ ਦੀ ਚੇਤਾਵਨੀ

ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ ਚੇਅਰਮੈਨ ਨੇ ਬਿਜਲੀ ਵਿਭਾਗ ਦੇ ਐਸ.ਸੀ. ਅਮਿਤ ਸ਼ਰਮਾ ਨਾਲ ਤੁਰੰਤ ਮੀਟਿੰਗ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਨਤਕ ਕੰਮਾਂ ਵਿੱਚ ਲਾਪਰਵਾਹੀ ਜਾਂ ਬੇਲੋੜੀ ਦੇਰੀ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਅਧਿਕਾਰੀ ਦੀ ਜਾਣਬੁੱਝ ਕੇ ਕੀਤੀ ਗਈ ਅਣਗਹਿਲੀ ਸਾਹਮਣੇ ਆਈ, ਤਾਂ ਉਹ ਇਸ ਮਾਮਲੇ ਨੂੰ ਸਿੱਧਾ ਸਬੰਧਤ ਕੈਬਨਿਟ ਮੰਤਰੀ ਤੱਕ ਲੈ ਕੇ ਜਾਣਗੇ ਅਤੇ ਦੋਸ਼ੀ ਅਧਿਕਾਰੀ ਵਿਰੁੱਧ ਵਿਭਾਗੀ ਕਾਰਵਾਈ ਦੀ ਮੰਗ ਕਰਨਗੇ।

ਵਿਭਾਗੀ ਅਧਿਕਾਰੀ ਦਾ ਸਪੱਸ਼ਟੀਕਰਨ

ਦੂਜੇ ਪਾਸੇ, ਬਿਜਲੀ ਵਿਭਾਗ ਦੇ ਐਸ.ਸੀ. ਅਮਿਤ ਸ਼ਰਮਾ ਨੇ ਸਥਿਤੀ ਨੂੰ ਸੰਭਾਲਦਿਆਂ ਭਰੋਸਾ ਦਿਵਾਇਆ ਹੈ ਕਿ ਇੰਪਰੂਵਮੈਂਟ ਟਰੱਸਟ ਵੱਲੋਂ ਅਪਲਾਈ ਕੀਤੇ ਗਏ ਸਾਰੇ ਬਕਾਇਆ ਮੀਟਰਾਂ ਨੂੰ ਬਹੁਤ ਜਲद ਲਗਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਇਸ ਦੇਰੀ ਵਿੱਚ ਕਿਸੇ ਕਰਮਚਾਰੀ  ਜਾਂ ਅਧਿਕਾਰੀ ਦੀ ਕੋਈ ਅੰਦਰੂਨੀ ਲਾਪਰਵਾਹੀ ਪਾਈ ਜਾਂਦੀ ਹੈ, ਤਾਂ ਵਿਭਾਗੀ ਨਿਯਮਾਂ ਤਹਿਤ ਉਸ ਵਿਰੁੱਧ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਸ਼ਬਾਜ਼ੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *