ਖੁਸ਼ਖਬਰੀ: ਪਾਕਿਸਤਾਨ ਸਰਕਾਰ ਨੇ ਸਿੱਖ ਸੰਗਤਾਂ ਲਈ ਇਹਨਾਂ ਦੋ ਸ਼ਰਤਾਂ ਨੂੰ ਕੀਤਾ ਮੁਆਫ, ਜਾਣੋਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਵੱਡਾ ਤੋਹਫਾ ਦਿੱਤਾ। ਦਸ ਦਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਵੱਡਾ ਤੋਹਫਾ ਦਿੱਤਾ। ਦਸ ਦਈਏ ਕਿ ਪੀਐੱਮ ਇਮਰਾਨ ਖਾਨ ਨੇ ਕਰਤਾਰਪੁਰ ਸਾਹਿਬ ਦੀ ਯਾਤਰਾ ਦੇ ਲਈ ਆਉਣ ਵਾਲੇ ਸਿੱਖਾਂ ਨੂੰ ਦੋ ਸ਼ਰਤਾ ਮੁਆਫ ਕੀਤੀਆਂ ਹਨ। ਦਸ ਦਈਏ ਕਿ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਆਉਣ ਲਈ ਪਾਸਪੋਰਟ ਦੀ ਲੋੜ ਨਹੀਂ ਹੋਵੇਗੀ ਸਿਰਫ ਇਕ ਵੈਧ ਆਈਡੀ ਕਾਰਡ ਹੋਣਾ ਜ਼ਰੂਰੀ ਹੈ।

ਦੂਜੀ ਇਹ ਸ਼ਰਤ ਮੁਆਫ ਕੀਤੀ ਹੈ ਕਿ 10 ਦਿਨ ਪਹਿਲਾਂ ਰਜਿਸਟਰ ਨਹੀਂ ਕਰਨਾ ਪਏਗਾ। ਇਸ ਇਲਾਵਾ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਉਦਘਾਟਨ ਵਾਲੇ ਦਿਨ ਅਤੇ ਗੁਰੂ ਜੀ ਦੇ 550 ਵੇਂ ਜਨਮ ਦਿਨ ‘ਤੇ ਕੋਈ ਫੀਸ ਨਹੀਂ ਲਈ ਜਾਏਗੀ। ਇਸ ਸੰਬੰਧੀ ਇਮਰਾਨ ਖਾਨ ਨੇ ਟਵੀਟ ਵੀ ਕੀਤਾ ਹੈ। ਉੱਥੇ ਹੀ ਇਮਰਾਨ ਖਾਨ ਦੇ ਇਸ ਫੈਸਲੇ ਤੇ ਪੰਜਾਬ ਸਰਕਾਰ ਸਮੇਤ ਸਿਆਸੀ ਪਾਰਟੀਆਂ ਨੇ ਧੰਨਵਾਦ ਕੀਤਾ ਹੈ। ਇਸ ਫੈਸਲੇ ਤੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪਾਕਿਸਤਾਨ ਦਾ ਇਹ ਸ਼ਲਾਘਾਯੋਗ ਕਦਮ ਹੈ।

 

Leave a Reply

Your email address will not be published. Required fields are marked *