ਬਠਿੰਡਾ : ਬਠਿੰਡਾ ਦੇ ਹੋਟਲ ‘ਚ ਰੂਹ ਕੰਬਾਊ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਹੋਟਲ ਦੇ ਕਮਰੇ ਵਿਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਸ ਮਾਮਲੇ ਬਾਰੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਸੰਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਕਿਸੇ ਹੋਟਲ ‘ਚ ਇਕ ਮੁੰਡਾ ਗੰਭੀਰ ਹਾਲਤ ‘ਚ ਜ਼ਖਮੀ ਪਿਆ ਹੋਇਆ ਹੈ। ਜਦੋਂ ਮੌਕੇ ‘ਤੇ ਜਾ ਕੇ ਦੇਖਿਆ ਤਾਂ ਇਕ ਮੁੰਡਾ ਲਹੂ-ਲੂਹਾਨ ਹਾਲਤ ‘ਚ ਬੈੱਡ ਤੋਂ ਹੇਠਾਂ ਜ਼ਮੀਨ ‘ਤੇ ਬੇਹੋਸ਼ ਪਿਆ ਹੋਇਆ ਸੀ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ। ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਕਿਸੇ ਦੂਜੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਸੰਦੀਪ ਗੋਇਲ ਨੇ ਦੱਸਿਆ ਕਿ ਉਕਤ ਮੁੰਡੇ ‘ਤੇ ਕਿਸੇ ਕੁੜੀ ਨੇ ਬਲੇਡ ਨਾਲ ਹਮਲਾ ਕੀਤਾ ਹੈ। ਫਿਲਹਾਲ ਮੁੰਡੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕੁੜੀ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਮਾਮਲਾ ਪ੍ਰੇਮ ਸਬੰਧਾਂ ਦਾ ਹੋ ਸਕਦਾ ਹੈ।
Bathinda ‘ਚ ਵਾਰ.ਦਾਤ, ਹੋਟਲ ਦੇ ਕਮਰੇ ਵਿਚ ਕੁੜੀ ਨੇ ਬਲੇ.ਡ ਨਾਲ ਵੱ.ਢ ਦਿੱਤਾ ਮੁੰਡਾ
ਬਠਿੰਡਾ : ਬਠਿੰਡਾ ਦੇ ਹੋਟਲ ‘ਚ ਰੂਹ ਕੰਬਾਊ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਹੋਟਲ ਦੇ ਕਮਰੇ ਵਿਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ…
