ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਵੱਖ-ਵੱਖ ਹਲਕਿਆਂ ਵਿਚ ਰੈਲੀਆਂ (Rallies) ਕੀਤੀਆਂ ਜਾ ਰਹੀਆਂ ਹਨ। ਉਸੇ ਲੜੀ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ (Shiromani Akali Dal (B) and BSP) ਦੇ ਹਲਕਾ ਗੜ੍ਹਸ਼ੰਕਰ (Garhshankar) ਤੋਂ ਸਾਂਝੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ (Surinder Singh Bhullewal Rathan) ਦੇ ਹੱਕ ਵਿਚ ਗੜ੍ਹਸ਼ੰਕਰ ਫੇਰੀ ਦੌਰਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਹਲਕਾ ਗੜ੍ਹਸ਼ੰਕਰ ਦੇ ਮਾਹਿਲਪੁਰ, ਪਦਰਾਣਾ, ਅਚਲਪੁਰ ਅਤੇ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜ ਸਾਲਾਂ ਵਿੱਚ ਕਾਂਗਰਸ ਸਰਕਾਰ ਨੇ ਸਿਰਫ ਲੋਕਾਂ ਤੇ ਲਾਠੀਚਾਰਜ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਲੋਕ ਹਿਤੈਸ਼ੀ ਹੋਣ ਦਾ ਦਾਅਵਾ ਕਰਦੇ ਹਨ।
ਅਰਵਿੰਦ ਕੇਜਰੀਵਾਲ ਪਹਿਲਾਂ ਦਿੱਲੀ ਵਿਚ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ : ਸੁਖਬੀਰ ਬਾਦਲ
ਪਰ ਰੋਪੜ ਜਿਲ੍ਹੇ ਵਿੱਚ ਜਾ ਕੇ ਪਤਾ ਕਰ ਲਓ ਸਾਰਿਆਂ ਨਾਲੋਂ ਵੱਡਾ ਰੇਤ ਮਾਫੀਆ ਕੌਣ ਹੈ। ਅਰਵਿੰਦ ਕੇਜਰੀਵਾਲ ‘ਤੇ ਤੰਜ ਕੱਸਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਕੰਮਾਂ ਦੀ ਗਰੰਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਅਰਵਿੰਦ ਕੇਜਰੀਵਾਲ ਪਹਿਲਾਂ ਇਨ੍ਹਾਂ ਸਕੀਮਾਂ ਨੂੰ ਦਿੱਲੀ ਵਿੱਚ ਲਾਗੂ ਕਰਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਦੋਵੇਂ ਪਾਰਟੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।



