ਅਬੋਹਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਬੋਹਰ ਦੀ ਅਨਾਜ ਮੰਡੀ (Grain market) ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨ ਪੁੱਜੇ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ ਸਿੱਧਾ ਰਕਮ ਟਰਾਂਸਫਰ (Money transfer) ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਹਰ ਘਰ ਵਿਚ ਟੂਟੀ ਰਾਹੀਂ ਸਾਫ ਪਹੁੰਚਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀਆਂ ਨੂੰ ਮਾਫੀਆਵਾਂ ‘ਤੇ ਨਿਰਭਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇੰਡਸਟਰੀ (Industry) ਇਥੋਂ ਡਰ ਕੇ ਜਾ ਰਹੀ ਹੈ। ਉਨ੍ਹਾਂ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕਾਂਗਰਸ ਕਾਰਣ ਇਥੇ ਕੋਈ ਇੰਡਸਟਰੀ ਆਉਣ ਤੋਂ ਡਰਦੀ ਹੈ ਪਰ ਭਾਜਪਾ ਸਰਕਾਰ ਆਉਣ ‘ਤੇ ਇਥੇ ਰੁਜ਼ਗਾਰ (Employment) ਦੇ ਮੌਕੇ ਪੈਦਾ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਜੇ ਕੋਈ ਕਰੇਗਾ ਤਾਂ ਮੋਦੀ ਹੀ ਕਰੇਗਾ। Also Read : ਵੀਡੀਓ ਰਾਹੀਂ ਸਾਬਕਾ ਪੀ.ਐੱਮ. ਨੇ ਵਿੰਨ੍ਹੇ ਭਾਜਪਾ ਸਰਕਾਰ ‘ਤੇ ਨਿਸ਼ਾਨੇ, ਕਿਹਾ-ਹਰ ਪੱਖੋਂ ਫੇਲ ਹੋਈ ਸਰਕਾਰ
ਉਨ੍ਹਾਂ ਕਿਹਾ ਕਿ ਅਸੀਂ ਆਪਣੇ ਮੈਨੀਫੈਸਟੋ ਵਿਚ ਕਈ ਸੰਕਲਪ ਲਏ ਹਨ, ਜਿਨ੍ਹਾਂ ਵਿਚੋਂ ਪੰਜਾਬ ਵਿਚ ਬਿਹਤਰ ਇਨਫ੍ਰਾਸਟਰੱਕਚਰ ਹੋਵੇਗਾ ਅਤੇ ਨੌਜਵਾਨਾਂ ਨੂੰ ਇਥੋਂ ਪਲਾਇਨ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਭਾਜਪਾ ਸਰਕਾਰ ਵਲੋਂ ਮੁਫਤ ਰਾਸ਼ਨ ਦਿੱਤਾ ਗਿਆ ਅਤੇ ਮੁਫਤ ਵਿਚ ਵੈਕਸੀਨੇਸ਼ਨ ਦਿੱਤੀ ਗਈ। ਉਨ੍ਹਾਂ ਕਿਹਾਕਿ ਇਹ ਤੁਹਾਡੀ ਜ਼ਿੰਦਗੀ ਨੂੰ ਬਚਾਉਣ ਲਈ ਇਕ ਰੱਖਿਆ ਕਵਚ ਵਾਂਗ ਕੰਮ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਰੱਖਿਆ ਲਈ ਭਾਰਤ ਸਰਕਾਰ ਪੂਰੀ ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ 50 ਕਰੋੜ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਫਾਇਦਾ ਮਿਲ ਰਿਹਾ ਹੈ। ਇਹ ਸਹੂਲਤਾਂ ਭਾਰਤ ਆਯੁਸ਼ਮਾਨ ਕਾਰਡ ਤਹਿਤ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 300 ਤੋਂ ਜ਼ਿਆਦਾ ਜਨ ਔਸ਼ਧੀ ਕੇਂਦਰ ਚੱਲ ਰਹੇ ਹਨ ਅਤੇ ਉਥੇ ਜੋ ਮਹਿੰਗੀਆਂ ਦਵਾਈਆਂ ਬਾਜ਼ਾਰ ਵਿਚ ਮਿਲ ਰਹੀਆਂ ਹਨ ਉਹੀ ਦਵਾਈਆਂ ਜਨ ਔਸ਼ਧੀ ਕੇਂਦਰਾਂ ਤੋਂ 10 ਤੋਂ 20 ਰੁਪਏ ਵਿਚ ਮਿਲ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਗਰੀਬਾਂ ਲਈ ਜੀਉਂਦੇ ਹਾਂ ਅਤੇ ਉਨ੍ਹਾਂ ਲਈ ਕੰਮ ਕਰਦੇ ਹਾਂ।



