ਅਰਵਿੰਦ ਕੇਜਰੀਵਾਲ ਦੀਆਂ ਪੰਜਾਬ ਵਾਸੀਆਂ ਲਈ 10 ਗਾਰੰਟੀਆਂ

ਜਲੰਧਰ : ਦਿੱਲੀ ਦੇ ਮੁੱਖ ਮੰਤਰੀ (Chief Minister of Delhi) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Supremo Arvind Kejriwal) ਵੱਲੋਂ…

ਜਲੰਧਰ : ਦਿੱਲੀ ਦੇ ਮੁੱਖ ਮੰਤਰੀ (Chief Minister of Delhi) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Supremo Arvind Kejriwal) ਵੱਲੋਂ ਅੱਜ ਜਲੰਧਰ ਦੇ ਟਾਊਨ ਹਾਲ ਵਿਖੇ ਬਿਜ਼ਨੈੱਸਮੈਨਾਂ (Businessmen) ਨਾਲ ਗੱਲਬਾਤ ਕੀਤੀ ਗਈ। ਇਸ ਦੇ ਨਾਲ ਹੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਇਕ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ ਜਿਸ ਵਿਚ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਨੂੰ 10 ਗਾਰੰਟੀਆਂ ਦਿੱਤੀਆਂ ਗਈਆਂ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਬਿਜ਼ਨੈੱਸਮੈਨਾਂ (Businessmen) ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਅਰਵਿੰਦ ਕਜਰੀਵਾਲ (Arvind Kajriwal) ਦਾ ਅੰਤਰਰਾਸ਼ਟਰੀ ਅਗਰਵਾਲ ਸਨਮਾਨ ਸਭਾ ਪੰਜਾਬ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਕੇਜਰੀਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਸੀਂ ਦਿੱਲੀ ’ਚ ਰੇਡ ਰਾਜ ਨੂੰ ਬੰਦ ਕੀਤਾ ਹੈ ਅਤੇ ਹੋਰ ਵੀ ਵਪਾਰੀਆਂ ਦੇ ਕਈ ਮਸਲੇ ਸੁਲਝਾਏ ਹਨ। ਇਸੇ ਤਰ੍ਹਾਂ ਪੰਜਾਬ ’ਚ ਵੀ ਜੇਕਰ ਲੋਕ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦਿੰਦੇ ਹਨ ਤਾਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

Leave a Reply

Your email address will not be published. Required fields are marked *