ਪੰਚਕੂਲਾ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਪੰਚਕੂਲਾ (ਬਿਊਰੋ)- ਪੰਚਕੂਲਾ ਵਿਖੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ, ਜਿਸ ਦੌਰਾਨ ਉਥੇ ਤਾਇਨਾਤ…

ਪੰਚਕੂਲਾ (ਬਿਊਰੋ)- ਪੰਚਕੂਲਾ ਵਿਖੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ, ਜਿਸ ਦੌਰਾਨ ਉਥੇ ਤਾਇਨਾਤ ਪੁਲਿਸ ਅਤੇ ਕਿਸਾਨਾਂ ਵਿਚਾਲੇ ਕਿਸ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ ਅਤੇ ਪੁਲਿਸ ਵਲੋਂ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਦੀ ਕਾਲ ਦਿੱਤੀ ਗਈ ਸੀ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਦੇ ਦਿਨ ਯਾਨੀ 5 ਜੂਨ ਨੂੰ ਤਿੰਨੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ, ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਮੁੱਖ ਮੰਤਰੀ ਕੇਜਰੀਵਾਲ ਨੇ ਲਾਕਡਾਊਨ ‘ਤੇ ਦਿੱਤੀ ਵੱਡੀ ਰਾਹਤ, ਖੁਲ੍ਹਣਗੇ ਬਾਜ਼ਾਰ

ਸੰਯੁਕਤ ਕਿਸਾਨ ਮੋਰਚਾ ਦੀ ਇਸ ਕਾਲ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨਾਂ ਵਲੋਂ ਅੱਜ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸੇ ਦੌਰਾਨ ਪੰਚਕੂਲਾ ਵਿਖੇ ਕਿਸਾਨਾਂ ਅਤੇ ਪੁਲਸ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਕਾਰਣ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ।

ਇਹ ਵੀ ਪੜ੍ਹੋ- ਪੰਜਾਬ ਵਿਚ 3 ਕਾਨੂੰਨਾਂ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ, ਸਾੜੀਆਂ ਗਈਆਂ ਕਾਪੀਆਂ

ਦੱਸਣਯੋਗ ਹੈ ਕਿ ਅੱਜ ਪੰਜਾਬ ਸਮੇਤ ਹੋਰ ਸੂਬਿਆਂ ਵਿਚ ਕਿਸਾਨਾਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 3 ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ। ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਪੁਤਲੇ ਵੀ ਸਾੜੇ ਜਾ ਰਹੇ ਹਨ। ਪਿਛਲੇ 6 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ, ਜਿਸ ਦੌਰਾਨ 500 ਤੋਂ ਵਧੇਰੇ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੌਰਾਨ ਕਿਸਾਨਾਂ ਵਲੋਂ 11 ਦੌਰ ਦੀ ਗੱਲਬਾਤ ਵੀ ਕੀਤੀ ਗਈ ਪਰ ਗੱਲ ਕਿਸੇ ਤਣ ਪੱਤਣ ਨਹੀਂ ਲੱਗ ਰਹੀ ਹੈ।

Leave a Reply

Your email address will not be published. Required fields are marked *