ਪੰਜਾਬ ‘ਚ ਇਕ ਵਾਰ ਫਿਰ ਕਿਸਾਨ ਉਤਰੇ ਰੇਲਵੇ ਟਰੈਕ ‘ਤੇ, 18 ਥਾਵਾਂ ‘ਤੇ ਲਾਏ ਧਰਨੇ

ਗੁਰਦਾਸਪੁਰ : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆ ਵਲੋਂ ਅੱਜ ਆਪਣੀਆ ਮੰਗਾਂ ਨੂੰ ਲੈ ਕੇ 12 ਤੋਂ ਸ਼ਾਮ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ…

ਗੁਰਦਾਸਪੁਰ : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆ ਵਲੋਂ ਅੱਜ ਆਪਣੀਆ ਮੰਗਾਂ ਨੂੰ ਲੈ ਕੇ 12 ਤੋਂ ਸ਼ਾਮ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਬੇਮੌਸਮੀ ਬਰਸਾਤ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ। ਪਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਕਣਕ ਦੇ ਖ਼ਰੀਦ ਮੁੱਲ ਵਿਚ ਕਟੌਤੀ ਕਰਨ ਦੀ ਸ਼ਰਤ ਲਗਾ ਦਿੱਤੀ ਗਈ ਹੈ ਜੋ ਕਿ ਕਿਸਾਨਾਂ ਨਾਲ ਸਰਾਸਰ ਧੋਖਾ ਹੈ।

ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਖ਼ਰੀਦ ‘ਤੇ ਲਾਏ ਗਏ ਕੱਟ ਨੂੰ ਖ਼ਤਮ ਕੀਤਾ ਜਾਵੇ। 75 ਤੋਂ 100 ਫ਼ੀਸਦ ਤੱਕ ਖ਼ਰਾਬ ਹੋਈ ਫ਼ਸਲ ਦੀ 50 ਹਜ਼ਾਰ ਅਤੇ 33 ਤੋਂ 75 ਫ਼ੀਸਦ ਤੱਕ ਖ਼ਰਾਬ ਹੋਈ ਫ਼ਸਲ ਦਾ 25 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਸਾਂਝੇ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ 18 ਅਪ੍ਰੈਲ ਨੂੰ 12 ਤੋਂ 4 ਵਜੇ 34 ਤੱਕ ਗੁਰਦਾਸਪੁਰ ਵਿਖੇ ਕੀਤੇ ਜਾ ਰਹੇ ਰੇਲ ਚੱਕਾ ਜਾਮ ‘ਚ ਪਹੁੰਚਣ ਦੀ ਅਪੀਲ ਕੀਤੀ। ਪੰਜਾਬ ਵਿੱਚ 18 ਥਾਵਾਂ ਉੱਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ।

 

Leave a Reply

Your email address will not be published. Required fields are marked *