ਸੰਗਰੂਰ : ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੀਡ ਲੈ ਲਈ ਹੈ। ਸ਼ੁਰੂਆਤੀ ਰੁਜਾਨਾ ਵਿਚ ਮੀਤ ਹੇਅਰ ਨੂੰ 6995 ਵੋਟਾਂ ਮਿਲੀਆਂ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਨੂੰ 3953 ਵੋਟਾਂ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 2490, ਭਾਜਪਾ ਦੇ ਅਰਵਿੰਦ ਖੰਨਾ ਨੂੰ 1002 ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 1182 ਵੋਟਾਂ ਮਿਲੀਆਂ।
ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ 14-14 ਟੇਬਲ ਲਗਾਏ ਗਏ ਹਨ। ਕੁੱਲ 17 ਗੇੜਾਂ ਦੀ ਗਿਣਤੀ ਹੋਵੇਗੀ। ਹਰੇਕ ਗਿਣਤੀ ਕੇਂਦਰ ਵਿੱਚ ਇੱਕ ਸੁਪਰਵਾਈਜ਼ਰ, ਮਾਈਕ ਆਬਜ਼ਰਵਰ ਅਤੇ ਸਹਾਇਕ ਸਟਾਫ਼ ਹੋਵੇਗਾ। ਗਿਣਤੀ ਵਾਲੇ ਖੇਤਰ ਵਿੱਚ ਕਿਸੇ ਨੂੰ ਵੀ ਆਉਣ ਦੀ ਇਜਾਜ਼ਤ ਨਹੀਂ ਹੈ। ਇੱਥੇ ਕੋਈ ਵੀ ਮੋਬਾਈਲ ਨਹੀਂ ਲਿਆ ਸਕਦਾ, ਇੱਥੋਂ ਤੱਕ ਕਿ ਗਿਣਤੀ ਅਮਲੇ ਕੋਲ ਵੀ ਮੋਬਾਈਲ ਨਹੀਂ ਹੋਣਗੇ। ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਕਾਊਂਟਿੰਗ ਹਾਲ ਨੂੰ ਤਾਰਾਂ ਦੀ ਜਾਲੀ ਨਾਲ ਢੱਕਿਆ ਗਿਆ ਹੈ। ਚੋਣ ਕਮਿਸ਼ਨ ਦੇ ਕਾਰਡ ਤੋਂ ਬਿਨਾਂ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।
