ਸੁਲਤਾਨਪੁਰ ਲੋਧੀ/ ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ ਹੈ। ਜਿਸ ਦੌਰਾਨ ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਫਾਇਰਿੰਗ ‘ਚ ਪੰਜ ਹੋਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਖੁਦ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਹਨ। ਗੁਰਦੁਆਰਾ ਸਾਹਿਬ ਦੀ ਵਿੱਚ 30 ਦੇ ਕਰੀਬ ਨਿਹੰਗ ਸਿੰਘ ਮੌਜੂਦ ਹਨ।
ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ‘ਚ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਚਲ ਰਿਹਾ ਸੀ ਗੁਰਦੁਆਰਾ ਸਾਹਿਬ ਨੂੰ ਆਪਣੇ ਕਬਜ਼ੇ ਵਿਚ ਕਰਨ ਲਈ ਦੋ ਗੁੱਟਾਂ ਵਿਚ ਵਿਵਾਦ ਚੱਲ ਰਿਹਾ ਹੈ । ਗੁਰਦੁਆਰਾ ਸਾਹਿਬ ‘ਤੇ ਪਹਿਲਾਂ ਬਾਬਾ ਬੁੱਢਾ ਦਲ ਮਾਨ ਗਰੁੱਪ ਦਾ ਕਬਜ਼ਾ ਹੈ। ਜਿਸ ਨੂੰ ਲੈ ਬੀਤੀ ਦਿਨੀਂ ਪੰਜਾਬ ਪੁਲਿਸ ਨੇ ਕੁਝ ਨਿਹੰਗ ਸਿੰਘ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ। ਅੱਜ ਸਵੇਰੇ ਪੁਲਿਸ ਅਤੇ ਨਿਹੰਗ ਸਿੰਘਾ ਦੇ ਵਿਚ ਤਕਰਾਰ ਵੱਧ ਗਿਆ। ਪੁਲਿਸ ਵੱਲੋਂ ਇਕਾਲੇ ਨੂੰ ਸੀਲ ਕਰ ਲਿਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ। ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ। ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ।
ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ… pic.twitter.com/OXAqQEYP2y
— Bhagwant Mann (@BhagwantMann) November 23, 2023

