TET ਪੇਪਰ ਲੀਕ ਮਾਮਲੇ ‘ਚ CM ਮਾਨ ਨੇ ਟਵੀਟ ਕਰ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ PSTET ਪੇਪਰ ਲੀਕ ਹੋਣ ਨੂੰ ਲੈ ਕੇ ਮੁਲਜ਼ਮਾਂ ਉੱਤੇ ਕਾਰਵਾਈ ਦੇ ਹੁਕਮ ਦਿੱਤੇ ਹਨ। ਸੀਐੱਮ…

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ PSTET ਪੇਪਰ ਲੀਕ ਹੋਣ ਨੂੰ ਲੈ ਕੇ ਮੁਲਜ਼ਮਾਂ ਉੱਤੇ ਕਾਰਵਾਈ ਦੇ ਹੁਕਮ ਦਿੱਤੇ ਹਨ। ਸੀਐੱਮ ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ.. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼ ..।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਿਹੜੀ ਅਣਗਹਿਲੀ ਸਾਹਮਣੇ ਆਈ ਹੈ ਉਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਮੰਤਰੀ ਦਾ ਕਹਿਣਾ ਹੈ ਕਿ ਜਿਹੜਾ ਵੀ ਮੁਲਜ਼ਮ ਪਾਇਆ ਗਿਆ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਬੀਤੇ ਦਿਨ ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ ਜਿਸ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਗਿਆ। ਦੱਸ ਦੇਈਏ ਕਿ ਜਾਣਕਾਰੀ ਅਨੁਸਾਰ ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ(ਹਾਈਲਾਈਟ) ਕਰਕੇ ਲਿਖਿਆ ਗਿਆ ਸੀ।  

 

Leave a Reply

Your email address will not be published. Required fields are marked *