ਦੇਸ਼ ਵਿਚੋਂ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 6654 ਕੋਰੋਨਾ ਦੇ ਕੇਸ, ਮੌਤਾਂ-137

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸ ਹੋਰ ਰੋਜ਼ ਤੇਜ਼ ਗਤੀ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸ ਹੋਰ ਰੋਜ਼ ਤੇਜ਼ ਗਤੀ ਨਾਲ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ 1 ਲੱਖ 25 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ ਅਤੇ ਮਰਨ ਵਾਲਿਆਂ ਦੀ ਸੰਖਿਆ 3700 ਤੋਂ ਵੀ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 51 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚੋਂ ਰਿਕਾਰਡ 6654 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 137 ਮੌਤਾਂ ਹੋਈਆਂ ਹਨ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 125,101 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3720 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 51784 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 69,597 ਹੋ ਗਈ ਹੈ। ਉਂਝ ਤਾਂ ਪੂਰਾ ਦੇਸ਼ ਕੋਰੋਨਾ ਸੰਕਰਮਨ ਦਾ ਕਹਿਰ ਝੇਲ ਰਿਹਾ ਹੈ ਪਰ ਦੇਸ਼ ਦੇ ਚਾਰ ਸੂਬੇ ਮਹਾਰਾਸ਼ਟਰ, ਤਾਮਿਲਨਾਡੂ, ਗੁਜਰਾਤ ਅਤੇ ਦਿੱਲੀ ਇਸ ਮਹਾਮਾਰੀ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹਨ। ਮਹਾਰਾਸ਼ਟਰ ਵਿਚ ਕੋਰੋਨਾ ਦੇ ਕੇਸਾਂ ਦੀ ਸੰਖਿਆ ਵੱਧ ਕੇ 44,582 ਹੋ ਗਈ ਹੈ ਅਤੇ ਮ੍ਰਿਤਕਾ ਦੀ ਗਿਣਤੀ 1517 ਹੋ ਚੁੱਕੀ ਹੈ। ਉੱਥੇ ਹੀ ਤਾਮਿਲਨਾਡੂ ਵਿਚ ਕੋਰੋਨਾ ਦੇ ਮਾਮਲੇ 14,753 ਹੋ ਗਏ ਹਨ ਅਤੇ 98 ਪੀੜਤਾਂ ਦੀ ਜਾਨ ਜਾ ਚੁੱਕੀ ਹੈ। ਜਦਕਿ ਗੁਜਰਾਤ ਵਿਚ ਕੋਰੋਨਾ ਦੇ ਕੇਸਾਂ ਦੀ ਸੰਖਿਆ ਵੱਧ ਕੇ 13,268 ਹੋ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 802 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿਚ ਹੁਣ ਤੱਕ 12,319 ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 208 ਕੋਰੋਨਾ ਮਰੀਜ਼ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।

Leave a Reply

Your email address will not be published. Required fields are marked *