ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚੋਂ ਰਿਕਾਰਡ 6767 ਨਵੇਂ ਕੋੋਰੋਨਾ ਦੇ ਮਾਮਲੇ ਆਏ ਸਾਹਮਣੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਲਗਾਤਾਰ ਆਪਣਾ ਖਤਰਨਾਕ ਰੂਪ ਵਿਖਾ ਰਿਹਾ ਹੈ। ਦੇਸ਼ ਵਿਚੋਂ ਕੋਰੋਨਾ ਦੇ ਮਾਮਲੇ ਤੇਜ਼ ਗਤੀ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਲਗਾਤਾਰ ਆਪਣਾ ਖਤਰਨਾਕ ਰੂਪ ਵਿਖਾ ਰਿਹਾ ਹੈ। ਦੇਸ਼ ਵਿਚੋਂ ਕੋਰੋਨਾ ਦੇ ਮਾਮਲੇ ਤੇਜ਼ ਗਤੀ ਨਾਲ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ 1 ਲੱਖ 31 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦੀ ਸੰਖਿਆ 3800 ਤੋਂ ਵੀ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 54 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 6767 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 147 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 1,31,868 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3867 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 54,440 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਸੰਖਿਆ 73,560 ਰਹਿ ਗਈ ਹੈ। ਜਾਨਲੇਵਾ ਮਹਾਂਮਾਰੀ ਕੋਰੋਨਾ ਦਾ ਕਹਿਰ ਵੈਸੇ ਤਾਂ ਪੂਰਾ ਦੇਸ਼ ਝੇਲ ਰਿਹਾ ਹੈ ਪਰ ਦੇਸ਼ ਦੇ ਚਾਰ ਸੂਬੇ ਮਹਾਰਾਸ਼ਟਰ, ਤਾਮਿਲਨਾਡੂ, ਗੁਜਰਾਤ ਅਤੇ ਦਿੱਲੀ ਇਸ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਮਹਾਰਾਸ਼ਟਰ ਵਿਚ ਕੋਰੋਨਾ ਦੇ ਮਾਮਲੇ ਵੱਧ ਕੇ 47,190 ਹੋ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 1577 ਹੋ ਗਈ ਹੈ। ਤਾਮਿਲਨਾਡੂ ਵਿਚ ਵੀ ਹੁਣ ਤੱਕ 15,512 ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਚੁੱਕੇ ਹਨ ਅਤੇ 103 ਪੀੜਤਾਂ ਦੀ ਜਾਨ ਜਾ ਚੁੱਕੀ ਹੈ। ਉੱਥੇ ਹੀ ਗੁਜਰਾਤ ਵਿਚ ਕੋਰੋਨਾ ਦੇ ਕੇਸਾਂ ਦੀ ਸੰਖਿਆ 13,664 ਹੋ ਗਈ ਹੈ ਅਤੇ ਹੁਣ ਤੱਕ 829 ਕੋਰੋਨਾ ਮਰੀਜ਼ ਦਮ ਤੋੜ ਚੁੱਕੇ ਹਨ। ਜਦਕਿ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਕੇਸ 12,910 ਹੋ ਗਏ ਹਨ ਅਤੇ 231 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *