ਜਲੰਧਰ-ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ ਨੂੰ ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਸੰਸਥਾਵਾਂ ਵਿਚ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ ਨੇ ਇਹ ਐਲਾਨ ਕੀਤਾ ਹੈ। ਜੇ ਕੋਈ ਸਰਕਾਰੀ ਅਧਿਕਾਰੀ/ਮੁਲਾਜ਼ਮ 34-ਜਲੰਧਰ ਪੱਛਮੀ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿੱਦਿਅਕ ਅਦਾਰਿਆਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਵਿਖਾ ਕੇ 10 ਜੁਲਾਈ ਨੂੰ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਮੁਲਾਜ਼ਮ ਦੇ ਛੁੱਟੀ ਖ਼ਾਤੇ ’ਚੋਂ ਨਹੀਂ ਕੱਟੀ ਜਾਵੇਗੀ।
ਪੰਜਾਬ ਦੇ ਇਸ ਇਲਾਕੇ ਵਿਚ 10 ਜੁਲਾਈ ਨੂੰ ਰਹੇਗੀ ਛੁੱਟੀ, ਸਰਕਾਰੀ ਅਦਾਰੇ ਰਹਿਣਗੇ ਬੰਦ
ਜਲੰਧਰ-ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ ਨੂੰ ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਸੰਸਥਾਵਾਂ ਵਿਚ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ ਨੇ ਇਹ ਐਲਾਨ ਕੀਤਾ…
