ਅੰਮ੍ਰਿਤਸਰ (ਇੰਟ.)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ (Solar plant) ਲਗਾਉਣ ਦੀ ਅੱਜ ਰਸਮੀ ਸ਼ੁਰੂਆਤ ਕੀਤੀ ਗਈ। ਇਹ ਸੇਵਾ United sikh mission usa ਵੱਲੋਂ ਕਰਵਾਈ ਜਾ ਰਹੀ ਹੈ।
ਕਿਸਾਨ ਅੰਦੋਲਨ ਨੂੰ ਹੁਣ ਇੰਝ ਖਤਮ ਕਰਵਾਏਗੀ ਪੰਜਾਬ ਭਾਜਪਾ, ਜਾਣੋ ਕਿਵੇਂ
ਅਰਦਾਸ ਮਗਰੋਂ ਸੋਲਰ ਪਲਾਂਟ ਲਗਾਉਣ ਦੀ ਆਰੰਭਤਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir kaur) ਨੇ ਕਿਹਾ ਕਿ ਛੇਤੀ ਹੀ ਪਾਵਨ ਅਸਥਾਨ ਤੇ ਸੂਰਜੀ ਊਰਜਾ (Solar Energy) ਨਾਲ ਬਿਜਲੀ ਦੀ ਪੈਦਾਵਾਰ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ 700 ਕਿਲੋਵਾਟ ਦਾ ਪਲਾਂਟ ਲਗਾਇਆ ਜਾ ਰਿਹਾ ਹੈ, ਕਿਉਕਿ ਸਰਕਾਰ ਨੇ ਕਿਸੇ ਖੁੱਲੀ ਥਾਂ ‘ਤੇ ਵੱਡਾ ਪਲਾਂਟ ਲਗਾਉਣ ਲਈ ਮਨਜ਼ੂਰੀ ਨਹੀਂ ਦਿੱਤੀ।
ਇਹ ਵੀ ਪੜੋ: ਦਿੱਲੀ ’ਚ ਅੱਜ ਤੋਂ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ, ਆਨਲਾਈਨ ਐੱਪ ਰਾਹੀਂ ਕਰੋ ORDER
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਤਲਾਣੀ ਸਾਹਿਬ ਵਿਖੇ ਵੱਡਾ ਸੋਲਰ ਪਲਾਂਟ ਲਗਾਉਣ ਦੇ ਪੰਜਾਬ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਸੀ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਪਰ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ। ਹੁਣ ਸ਼੍ਰੋਮਣੀ ਕਮੇਟੀ ਨੇ ਮਾਤਾ ਗੰਗਾ ਜੀ ਨਿਵਾਸ ਦੀ ਛੱਤ ‘ਤੇ ਪਲਾਂਟ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਇਹ ਸੋਲਰ ਪਲਾਟ 700 ਕਿਲੋ ਵਾਟ ਦਾ ਹੋਵੇਗਾ।




