ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਵਿੱਤ ਮੰਤਰੀ ਪਿਊਸ਼ ਗੋਇਲ ਨੇ ਅੰਤਰਿਮ ਬਜਟ ਪੇਸ਼ ਕੀਤਾ। ਇਸ ਦੌਰਾਨ ਜਿੱਥੇ ਇਕ ਪਾਸੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਉੱਥੇ ਹੀ ਦੂਜੇ ਪਾਸੇ ਕਰਦਾਤਾਵਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ।
https://www.facebook.com/LivingIndiaNewschannel/videos/2162740727126207/
ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋ ਪਹਿਲਾ ਆਮ ਇਨਸਾਨ ਲਈ ਸਰਕਾਰ ਨੇ ਬਹੁਤ ਹੀ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਆਮਦਨ ਛੂਟ ਦੀ ਸੀਮਾ ਨੂੰ 2.5 ਲੱਖ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਹੈ।
ਦੱਸਣਯੋਗ ਗੱਲ ਹੈ ਕਿ ਮੋਦੀ ਸਰਕਾਰ ਅੰਤਰਿਮ ਬਜਟ ਵਿੱਚ ਆਮਦਨ ਛੂਟ ਦੀ ਸੀਮਾ ਨੂੰ ਵਧਾ ਕੇ ਮੱਧ ਵਰਗ ਨੂੰ ਖੁਸ਼ ਕਰ ਦਿੱਤਾ ਹੈ। ਜਿਕਰ-ਏ-ਖਾਸ ਹੈ ਕਿ ਸਾਲ 2012 ਵਿੱਚ ਆਮਦਨ ਛੂਟ ਦੀ ਸੀਮਾ ਨੂੰ 108 ਲੱਖ ਰੁਪਏ ਤੋਂ ਵਧਾ ਕੇ 2 ਲੱਖ ਰੁਪਏ ਕਰ ਦਿੱਤਾ ਗਿਆ ਸੀ ਇਸ ਤੋਂ ਬਾਅਦ ਸਾਲ 2014 ਵਿੱਚ ਆਮਦਨ ਛੂਟ ਦੀ ਸੀਮਾ 2 ਲੱਖ ਤੋਂ ਵੱਧਾ ਕੇ 2.5 ਲੱਖ ਰੁਪਏ ਕਰ ਦਿੱਤਾ ਗਿਆ ਸੀ।

