Gold silver Price : ਵੱਧ ਗਈਆਂ ਸੋਨੇ ਤੇ ਚਾਂਦੀ ਦੀਆਂ ਕੀਮਤਾਂ, ਜਾਣੋ ਨਵੇਂ ਰੇਟ  

Gold silver Price : 12 ਜੁਲਾਈ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋ ਗਿਆ ਹੈ। ਬੀਤੇ ਕੁਝ ਦਿਨਾਂ ਤੋਂ ਭਾਵੇਂ ਸੋਨੇ ਚਾਂਦੀ ਦੀਆਂ ਕੀਮਤਾਂ ਵਿਚ ਗਿਰਾਵਟ…

Gold silver Price : 12 ਜੁਲਾਈ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋ ਗਿਆ ਹੈ। ਬੀਤੇ ਕੁਝ ਦਿਨਾਂ ਤੋਂ ਭਾਵੇਂ ਸੋਨੇ ਚਾਂਦੀ ਦੀਆਂ ਕੀਮਤਾਂ ਵਿਚ ਗਿਰਾਵਟ ਦਰਜ ਕੀਤੀ ਗਈ ਪਰ ਹੁਣ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 135 ਰੁਪਏ ਵਧ ਕੇ 72,751 ਰੁਪਏ ਹੋ ਗਿਆ ਹੈ। ਕੱਲ੍ਹ ਇਸ ਦੀ ਕੀਮਤ 72,616 ਰੁਪਏ ਪ੍ਰਤੀ ਦਸ ਗ੍ਰਾਮ ਸੀ।
ਇਸ ਦੇ ਨਾਲ ਹੀ ਇਕ ਕਿਲੋ ਚਾਂਦੀ 358 ਰੁਪਏ ਦੇ ਵਾਧੇ ਨਾਲ 92,205 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ। ਇਸ ਤੋਂ ਪਹਿਲਾਂ ਚਾਂਦੀ 91,847 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਸੀ। ਇਸ ਸਾਲ ਚਾਂਦੀ 29 ਮਈ ਨੂੰ 94,280 ਰੁਪਏ ਪ੍ਰਤੀ ਸ਼ੇਅਰ ਦੇ ਆਪਣੇ ਸਰਵਕਾਲੀ ਉੱਚ ਪੱਧਰ ‘ਤੇ ਪਹੁੰਚ ਗਈ ਸੀ।
ਇਸ ਸਾਲ ਸੋਨਾ 9 ਹਜ਼ਾਰ ਤੋਂ ਵੱਧ ਤੇ ਚਾਂਦੀ 18 ਹਜ਼ਾਰ ਤੋਂ ਵੱਧ ਰੁਪਏ ਹੋਈ ਮਹਿੰਗੀ
ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 9,399 ਰੁਪਏ ਪ੍ਰਤੀ 10 ਗ੍ਰਾਮ ਵਧੀ ਹੈ। ਸਾਲ ਦੀ ਸ਼ੁਰੂਆਤ ‘ਚ ਇਹ 63,352 ਰੁਪਏ ‘ਤੇ ਸੀ। ਜੋ ਹੁਣ 72,751 ਰੁਪਏ ਪ੍ਰਤੀ 10 ਗ੍ਰਾਮ ‘ਤੇ ਹੈ। ਸਾਲ ਦੀ ਸ਼ੁਰੂਆਤ ‘ਚ ਚਾਂਦੀ 73,395 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਸੀ ਜੋ ਹੁਣ 92,205 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਿਆ ਹੈ। ਯਾਨੀ ਇਸ ਸਾਲ ਚਾਂਦੀ 18,810 ਰੁਪਏ ਵਧੀ ਹੈ।
ਹੋਰ ਵਧਣਗੀਆਂ ਕੀਮਤਾਂ !
ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਮੁਖੀ ਅਨੁਜ ਗੁਪਤਾ ਦੇ ਮੁਤਾਬਕ, ਇਸ ਨਾਲ ਆਉਣ ਵਾਲੇ ਦਿਨਾਂ ‘ਚ ਸੋਨੇ ਅਤੇ ਚਾਂਦੀ ‘ਚ ਹੋਰ ਵਾਧਾ ਹੋ ਸਕਦਾ ਹੈ। ਇਸ ਸਾਲ ਦੇ ਅੰਤ ਤੱਕ ਸੋਨਾ 78 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ। ਜਦੋਂਕਿ ਚਾਂਦੀ ਵੀ 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ।

Leave a Reply

Your email address will not be published. Required fields are marked *