National news : ਕਰਨਾਟਕ ਦੀ ਸਰਕਾਰ ਨੇ ਜਨਤਾ ਨੂੰ ਕਰਾਰਾ ਝਟਕਾ ਦਿੱਤਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਮੁਤਾਬਕ ਕਰਨਾਟਕ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕ੍ਰਮਵਾਰ 3 ਰੁਪਏ ਤੇ 3.05 ਰੁਪਏ ਦਾ ਵਾਧਾ ਹੋਇਆ ਹੈ। ਦਰਅਸਲ, ਸੂਬਾ ਸਰਕਾਰ ਨੇ 15 ਜੂਨ ਨੂੰ ਪੈਟਰੋਲ ਤੇ ਡੀਜ਼ਲ ‘ਤੇ ਵਿਕਰੀ ਟੈਕਸ ਵਧਾਉਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਪੈਟਰੋਲ ‘ਤੇ ‘ਕਰਨਾਟਕ ਸੇਲਜ਼ ਟੈਕਸ’ (ਕੇਐਸਟੀ) 25.92 ਫੀਸਦੀ ਤੋਂ ਵਧਾ ਕੇ 29.84 ਫੀਸਦੀ ਅਤੇ ਡੀਜ਼ਲ ‘ਤੇ 14.3 ਫੀਸਦੀ ਤੋਂ ਵਧਾ ਕੇ 18.4 ਫੀਸਦੀ ਕਰ ਦਿੱਤਾ ਗਿਆ ਹੈ। ਵਿੱਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਦਰਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।
ਅਖਿਲਾ ਕਰਨਾਟਕ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਅਨੁਸਾਰ ਪੈਟਰੋਲ ਦੀ ਕੀਮਤ 102.85 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ, ਜਦੋਂ ਕਿ ਡੀਜ਼ਲ ਦੀ ਕੀਮਤ 88.93 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਬੈਂਗਲੁਰੂ ‘ਚ ਇਸ ਸਮੇਂ ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਪੈਟਰੋਲ ਦੇ ਵਧੇ ਰੇਟ, ਸਰਕਾਰ ਨੇ ਦਿੱਤਾ ਵੱਡਾ ਝਟਕਾ
National news : ਕਰਨਾਟਕ ਦੀ ਸਰਕਾਰ ਨੇ ਜਨਤਾ ਨੂੰ ਕਰਾਰਾ ਝਟਕਾ ਦਿੱਤਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ। ਪੈਟਰੋਲੀਅਮ ਡੀਲਰਜ਼…
