ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਭਾਰੀ ਬਾਰਿਸ਼ ਦੇ ਕਾਰਨ ਭਾਖੜਾ ਡੈਮ ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉੱਪਰ ਉੱਠ ਗਿਆ ਹੈ। ਦਸ ਦਈਏ ਭਾਖੜਾ ਡੈਮ ਚੋਂ ਕਰੀਬ 55 ਹਜਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ।
ਜਿਸ ਕਾਰਨ ਜਿਲ੍ਹਾਂ ਰੂਪ ਨਗਰ ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਤੱਕ 60-70 ਕਿਊਸਿਕ ਹੋਰ ਪਾਣੀ ਛੱਡਣ ਦੇ ਆਸਾਰ ਲੱਗ ਰਹੇ ਹਨ।
ਇਸ ਸੰਕਟ ਨੂੰ ਦੇਖਦੇ ਹੋਏ ਪ੍ਰਸਾਸ਼ਨ ਨੇ ਲੋਕਾਂ ਨੂੰ ਸੁਰੱਖਿਅਤ ਸਥਾਨ ਤੇ ਜਾਣ ਦੀ ਅਪੀਲ ਕੀਤੀ ਹੈ।




