ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਨਾਮਜ਼ਦਗੀ ਪੱਤਰ ਭਰਨ ਦਾ ਦੂਜਾ ਦਿਨ ਹੈ। ਇਸ ਦੌਰਾਨ ਹਰ ਇਕ ਪਾਰਟੀ ਦੇ ਉਮੀਦਵਾਰ ਆਪਣੀ ਨਾਮਜਡਦਗੀ ਪੱਤਰ ਭਰ ਰਹੇ ਹਨ। ਇਸਦੇ ਚੱਲਦੇ ਲੁਧਿਆਣਾ ਚ ਇਕ ਆਜਾਦ ਉਮੀਦਵਾਰ ਆਪਣੇ ਗਲ ਚ ਖਸਖਸ ਦਾ ਹਾਰ ਪਾ ਕੇ ਨਾਮਜ਼ਦਗੀ ਪੱਤਰ ਭਰਨ ਲਈ ਪਹੁੰਚਿਆ ਹੈ।
ਇਸ ਦੌਰਾਨ ਉਮੀਦਵਾਰ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਨਸ਼ੇ ਨੂੰ ਰੋਕਣ ਦੇ ਲਈ ਨਸ਼ਿਆਂ ਦੀ ਖੇਤੀ ਕਰਨ ਦੀ ਛੋਟ ਮਿਲਣੀ ਚਾਹੀਦੀ ਹੈ। ਜਿਸ ਨਾਲ ਨਸ਼ੇ ਦੇ ਕਹਿਰ ਨੂੰ ਰੋਕਿਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਉਹ ਇਹ ਚੋਣ ਜਿੱਤ ਜਾਂਦੇ ਹਨ ਤਾਂ ਉਹ ਇਸ ਪਾਸੇ ਕੋਸ਼ਿਸ਼ ਜਰੂਰ ਕਰਨਗੇ।

