ਭਾਰਤ ‘ਚ ਕੋਰੋਨਾ ਵਾਇਰਸ ਦੇ 15 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ- ਤੀਜੀ ਲਹਿਰ ‘ਚ ਕੋਰੋਨਾ ਵਾਇਰਸ ਮਹਾਮਾਰੀ ਕਾਫੀ ਕਮਜ਼ੋਰ ਪੈ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ…

ਨਵੀਂ ਦਿੱਲੀ- ਤੀਜੀ ਲਹਿਰ ‘ਚ ਕੋਰੋਨਾ ਵਾਇਰਸ ਮਹਾਮਾਰੀ ਕਾਫੀ ਕਮਜ਼ੋਰ ਪੈ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਅੱਜ ਕੋਰੋਨਾ ਦੇ ਮਾਮਲਿਆਂ ਵਿਚ ਥੋੜਾ ਵਾਧਾ ਦੇਖਣ ਨੂੰ ਮਿਲਿਆ ਹੈ। ਸਿਹਤ ਮੰਤਰਾਲਾ ਨੇ ਕੋਰੋਨਾ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਹੈ।

Also Read: ਬ੍ਰਾਜ਼ੀਲ ‘ਚ ਮੀਂਹ ਕਾਰਨ ਮਚੀ ਤਬਾਹੀ, 185 ਹਲਾਕ

ਸਿਹਤ ਮੰਤਰਾਲਾ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ 15,102 ਨਵੇਂ ਮਾਮਲੇ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ ਇਸ ਦੌਰਾਨ 31,377 ਲੋਕ ਠੀਕ ਹੋਏ ਹਨ ਜਦਕਿ 278 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਦੱਸ ਦਈਏ ਕਿ ਕੱਲ ਯਾਨੀ ਬੁੱਧਵਾਰ ਨੂੰ ਦੇਸ਼ ਵਿਚ ਕੋਰੋਨਾ ਦੇ ਕੁੱਲ 13,405 ਮਾਮਲੇ ਸਾਹਮਣੇ ਆਏ ਸਨ।

Also Read: ਮੁਸ਼ਕਿਲ ‘ਚ ਕੰਗਨਾ ਰਨੌਤ, 19 ਅਪ੍ਰੈਲ ਨੂੰ ਬਠਿੰਡਾ ਕੋਰਟ ‘ਚ ਪੇਸ਼ ਹੋਣ ਦਾ ਹੁਕਮ

ਐਕਟਿਵ ਕੇਸ ਘਟੇ
ਇਸ ਦੇ ਇਲਾਵਾ ਕੋਰੋਨਾ ਦੇ ਐਕਟਿਵ ਮਾਮਲੇ ਘੱਟ ਕੇ ਹੁਣ 1,64,522 ਹੋ ਗਏ ਹਨ। ਕੁੱਲ 4,21,89,887 ਲੋਕ ਹੁਣ ਤੱਕ ਰਿਕਵਰ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਖ ਕੋਰੋਨਾ ਦੇ 4,28,67,031 ਮਾਮਲੇ ਸਾਹਮਣੇ ਆ ਚੁੱਕੇ ਹਨ। ਓਥੇ ਹੀ 5,12,622 ਲੋਕ ਅਜੇ ਤੱਕ ਇਸ ਮਹਾਮਾਰੀ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।

Leave a Reply

Your email address will not be published. Required fields are marked *